For the best experience, open
https://m.punjabitribuneonline.com
on your mobile browser.
Advertisement

ਪੰਜਾਬ ਨੂੰ ਵਿਕਾਸ ਕਰਨ ਵਾਲੇ ਆਗੂਆਂ ਦੀ ਲੋੜ: ਸਾਹੋਕੇ

10:01 AM May 29, 2024 IST
ਪੰਜਾਬ ਨੂੰ ਵਿਕਾਸ ਕਰਨ ਵਾਲੇ ਆਗੂਆਂ ਦੀ ਲੋੜ  ਸਾਹੋਕੇ
ਭੋਡੀਪੁਰਾ ਵਿੱਚ ਚੋਣ ਰੈਲੀ ਦੌਰਾਨ ਅਮਰਜੀਤ ਕੌਰ ਸਾਹੋਕੇ ਤੇ ਗੁਰਪ੍ਰੀਤ ਸਿੰਘ ਕਾਂਗੜ।
Advertisement

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 28 ਮਈ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਪਿੰਡ ਭੋਡੀਪੁਰਾ, ਜਲਾਲ, ਹਮੀਰਗੜ੍ਹ, ਦਿਆਲਪੁਰਾ ਭਾਈਕਾ, ਗੁੰਮਟੀ ਕਲਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੀਆਂ ਗ਼ਲਤ ਨੀਤੀਆਂ ਕਾਰਨ ਦੋ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਲੀਹੋਂ ਲਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬ ਨੂੰ ਚੁਟਕਲੇ ਸੁਣਾਉਣ ਵਾਲਿਆਂ ਦੀ ਨਹੀਂ ਬਲਕਿ ਸਹੀ ਵਿਕਾਸ ਕਰਨ ਵਾਲੇ ਉਮੀਦਵਾਰਾਂ ਦੀ ਜਿੱਤ ਜ਼ਰੂਰੀ ਹੈ। ਸ੍ਰੀਮਤੀ ਸਾਹੋਕੇ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕ ਸਭਾ ਚੋਣਾਂ ਲੜ ਰਹੀ ਹੈ ਜਦੋਂਕਿ ਇਸ ਦੇ ਉਲਟ ਭਾਜਪਾ ਨੇ ਹਮੇਸ਼ਾ ਫ਼ਿਰਕੂ ਰਣਨੀਤੀ ਦਾ ਸਹਾਰਾ ਲੈ ਕੇ ਦੇਸ਼ ਦੇ ਸਾਰੇ ਵਰਗਾਂ ਨੂੰ ਆਪਸ ’ਚ ਲੜਾ ਕੇ ਭਾਈਚਾਰਕ ਸਾਂਝ ਨੂੰ ਖ਼ਤਮ ਕਰ ਕੇ ਰੱਖ ਦਿੱਤਾ ਹੈ।
ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਫ਼ਸਲਾਂ ਦੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦੇਣ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 400 ਰੁਪਏ ਕਰਨ ਦੀ ਗਾਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਬੀ ਸਾਹੋਕੇ ਹਲਕੇ ਦੇ ਜੰਮਪਲ ਉਮੀਦਵਾਰ ਹਨ ਅਤੇ ਉਹ ਜਿੱਤ ਕੇ ਫ਼ਰੀਦਕੋਟ ਹਲਕੇ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਇੰਦਰਜੀਤ ਸਿੰਘ ਭੋਡੀਪੁਰਾ, ਰਣਜੀਤ ਸ਼ਰਮਾ, ਸਰਪੰਚ ਪਰਮਿੰਦਰ ਗੋਂਦਾਰਾ, ਲੱਕੀ ਜਲਾਲ, ਇਕਬਾਲ ਸਿੰਘ ਗੁੰਮਟੀ, ਤੇਜੀ ਜਲਾਲ ਤੇ ਸੁਖਦੇਵ ਭੋਡੀਪੁਰਾ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×