For the best experience, open
https://m.punjabitribuneonline.com
on your mobile browser.
Advertisement

Punjab News 5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ

09:35 AM Dec 05, 2024 IST
punjab news 5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ
ਫੋਟੋ: ਡੀਜੀਪੀ/X
Advertisement

ਪੰਜਾਬੀ ਟ੍ਰਿਬਿਊਨ, ਵੈੱਬ ਡੈੱਸਕ
ਚੰਡੀਗੜ੍ਹ, 5 ਦਸੰਬਰ

Advertisement

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਹੈਰੋਇਨ ਅਤੇ ਨਕਤੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬੀ ਬਾਗ ਰਿਜ਼ੋਰਟ ਅਟਾਰੀ ਰੋਡ ਅੰਮ੍ਰਿਤਸਰ ਨੇੜੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

Advertisement

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ 5 ਕਿਲੋਗ੍ਰਾਮ ਹੈਰੋਇਨ ਅਤੇ 4.45 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰੀ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Advertisement
Tags :
Author Image

Puneet Sharma

View all posts

Advertisement