Punjab News: ਚਾਰ ਕਿੱਲੋ ਹੈਰੋਇਨ ਸਮੇਤ 3 ਕਾਬੂ
03:57 PM Dec 03, 2024 IST
ਚੰਡੀਗੜ੍ਹ, 3 ਦਸੰਬਰ
Advertisement
Punjab News: ਅੰਮ੍ਰਿਤਸਰ (ਦਿਹਾਤੀ) ਪੁਲੀਸ ਨੇ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ 4 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਕ ‘ਐਕਸ’ ਪੋਸਟ ਰਾਹੀਂ ਦੱਸਿਆ ਕਿ ਨਸ਼ਾ ਤਸਕਰੀ ਦੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ 4 ਕਿਲੋਗ੍ਰਾਮ ਹੈਰੋਇਨ, ਇੱਕ 9mm ਪਿਸਟਲ ਸਮੇਤ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਤਸਕਰੀ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੀਟੀਆਈ
Advertisement
Advertisement