ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News - 3 BKI operatives nabbed: ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਬੱਬਰ ਖ਼ਾਲਸਾ ਦੇ ਤਿੰਨ ਦਹਿਸ਼ਤੀ ਗ੍ਰਿਫ਼ਤਾਰ

12:42 PM Mar 15, 2025 IST

ਪਾਕਿ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਦਹਿਸ਼ਤੀ ਮਾਡਿਊਲ ਨੂੰ ਤਬਾਹ ਕਰਨ ਦਾ ਦਾਅਵਾ; ਫੜੇ ਗਏ ਮੁਲਜ਼ਮਾਂ ਕੋਲੋਂ ਹਥਿਆਰ ਤੇ ਗੋਲੀ-ਸਿੱਕਾ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ
ਮੁਹਾਲੀ, 15 ਮਾਰਚ
ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (The State Special Operation Cell - SSOC) ਮੁਹਾਲੀ ਨੇ ਸ਼ਨਿੱਚਰਵਾਰ ਨੂੰ ਤਿੰਨ ਮਸ਼ਕੂਕ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਦਹਿਸ਼ਤਪਸੰਦ ਹਰਵਿੰਦਰ ਸਿੰਘ ਉਰਫ਼ ਰਿੰਦਾ (Pakistan-based BKI terrorist Harvinder Singh, alias Rinda) ਦੇ ਇੱਕ ਦਹਿਸ਼ਤੀ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਤੇ ਸ਼ੁਭਮ ਖੇਲਬੁਦੇ (ਦੋਵੇਂ ਨਾਂਦੇੜ, ਮਹਾਰਾਸ਼ਟਰ ਨਾਲ ਸਬੰਧਤ) ਅਤੇ ਰੋਪੜ ਦੇ ਨੂਰਪੁਰ ਬੇਦੀ ਦੇ ਗੁਰਦੀਪ ਸਿੰਘ ਉਰਫ਼ ਦੀਪਾ ਵਜੋਂ ਹੋਈ ਹੈ।
ਇਨ੍ਹਾਂ ਵਿਚੋਂ ਜਗਜੀਤ ਸਿੰਘ ਉਰਫ਼ ਜੱਗੀ ਮਹਾਰਾਸ਼ਟਰ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਸਹਿ-ਮੁਲਜ਼ਮ ਹੈ। ਉਸ ਨੇ ਕਥਿਤ ਤੌਰ 'ਤੇ 10 ਫਰਵਰੀ ਨੂੰ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ ਨਿਸ਼ਾਨੇਬਾਜ਼ਾਂ ਲਈ ਲੌਜਿਸਟਿਕਸ, ਸੇਫਹਾਊਸ ਅਤੇ ਤਾਲਮੇਲ ਦੀ ਸਹੂਲਤ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਇਨ੍ਹਾਂ ਕੋਲੋਂ 8 ਜ਼ਿੰਦਾ ਕਾਰਤੂਸਾਂ ਵਾਲੀ ਇੱਕ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸਾਂ ਵਾਲੀ ਇੱਕ ਪੰਪ-ਐਕਸ਼ਨ ਗੰਨ ਬਰਾਮਦ ਕੀਤੀ ਗਈ ਹੈ। ਜਾਂਚ ਵਿੱਚ ਰਿੰਦਾ ਦੇ ਇੱਕ ਪੁਰਾਣੇ ਸਾਥੀ, ਜੇਲ੍ਹ ਵਿੱਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਭੂਮਿਕਾ ਦਾ ਵੀ ਖੁਲਾਸਾ ਹੋਇਆ ਹੈ, ਜਿਸ ਨੇ ਮੁਲਜ਼ਮਾਂ ਲਈ ਪੰਜਾਬ ਵਿੱਚ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ।
ਇਸ ਸਬੰਧ ਵਿਚ SSOC ਮੁਹਾਲੀ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Advertisement

Advertisement