Punjab news ਅੰਮ੍ਰਿਤਸਰ ਹਵਾਈ ਅੱਡੇ ਤੋਂ 6.36 ਕਿਲੋ ਗਾਂਜਾ ਤੇ 603 ਈ-ਸਿਗਰਟਾਂ ਬਰਾਮਦ
09:53 PM Apr 22, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਪਰੈਲ
Punjab news ਇਥੇ ਕੌਮਾਂਤਰੀ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਇੱਕ ਸਾਂਝੀ ਕਾਰਵਾਈ ਤਹਿਤ 6.36 ਕਿਲੋਗ੍ਰਾਮ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ।
Advertisement
ਅਧਿਕਾਰੀਆਂ ਨੇ ਦੱਸਿਆ ਕਿ ਐੱਨਸੀਬੀ ਤੋਂ ਮਿਲੀ ਖਾਸ ਜਾਣਕਾਰੀ ਦੇ ਆਧਾਰ ’ਤੇ ਅਧਿਕਾਰੀਆਂ ਨੇ ਕਸਟਮ ਵਿਭਾਗ ਨਾਲ ਮਿਲ ਕੇ ਇੱਕ ਯਾਤਰੀ ਨੂੰ ਰੋਕਿਆ, ਜੋ ਬੀਤੀ ਰਾਤ ਥਾਈ ਏਅਰਲਾਈਨ ਦੀ ਉਡਾਨ ਰਾਹੀਂ ਬੈਕਾਕ ਤੋਂ ਹਵਾਈ ਅੱਡੇ ’ਤੇ ਪਹੁੰਚਿਆ ਸੀ। ਉਸ ਦੇ ਸਮਾਨ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਹ ਗਾਂਜਾ ਬਰਾਮਦ ਹੋਇਆ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ।
ਇਸ ਦੌਰਾਨ ਮਲੇਸ਼ੀਆ ਏਅਰਲਾਈਨ ਦੀ ਉਡਾਨ ਰਾਹੀਂ ਕੁਆਲਾਲੰਪੁਰ ਤੋਂ ਹਵਾਈ ਅੱਡੇ ’ਤੇ ਪਹੁੰਚੇ ਇੱਕ ਯਾਤਰੀ ਕੋਲੋਂ 603 ਈ-ਸਿਗਰਟਾਂ ਬਰਾਮਦ ਹੋਈਆਂ ਹਨ, ਜਿਸ ਦੀ ਬਾਜ਼ਾਰ ਵਿੱਚ ਕੀਮਤ 6.48 ਲੱਖ ਰੁਪਏ ਹੈ। ਕਸਟਮ ਵਿਭਾਗ ਨੇ ਕਸਟਮ ਐਕਟ 1962 ਦੀ ਧਾਰਾ 110 ਤਹਿਤ ਇਸ ਨੂੰ ਜ਼ਬਤ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Advertisement
Advertisement