Punjab News: ਤਾਏ ਦੇ ਫੁੱਲ ਚੁਗਣ ਮੌਕੇ ਗੋਲੀ ਮਾਰ ਕੇ ਹੱਤਿਆ
11:58 AM Nov 29, 2024 IST
ਮੋਹਿਤ ਖੰਨਾ/ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਨਵੰਬਰ
ਪਟਿਆਲਾ, 29 ਨਵੰਬਰ
ਇੱਥੇ ਅੱਜ ਸਵੇਰੇ ਗਲਾਲੋਰੀ ਗੇਟ ਨੇੜੇ ਇੱਕ ਸ਼ਮਸ਼ਾਨਘਾਟ ਵਿੱਚ 45 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ ਜੋ ਆਪਣੇ ਤਾਏ ਦੇ ਫੁੱਲ ਚੁਗਣ ਲਈ ਸ਼ਮਸ਼ਾਨਘਾਟ ਗਿਆ ਸੀ। ਜਾਣਕਾਰੀ ਅਨੁਸਾਰ ਜਦੋਂ ਉਹ ਹੋਰ ਰਿਸ਼ਤੇਦਾਰਾਂ ਨਾਲ ਸ਼ਮਸ਼ਾਨਘਾਟ ਵਿਚ ਮੌਜੂਦ ਸੀ, ਤਾਂ ਦੋ ਹਮਲਾਵਰ ਸਾਹਮਣੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ।
ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਨਜ਼ਦੀਕੀ ਤੋਂ ਨਵਨੀਤ ਸਿੰਘ ਦੇ ਸਿਰ ’ਤੇ ਹਮਲਾ ਕੀਤਾ, ਜਿਸ ਨਾਲ ਪੀੜਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲੀ ਚਲਾਉਣ ਉਪਰੰਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਸਬੰਧੀ ਐਸਪੀ ਸਿਟੀ ਸਰਫਰਾਜ਼ ਆਲਮ ਨੇ ਕਿਹਾ ਕਿ ਪਹਿਲੀ ਮੁਢਲੀ ਜਾਣਕਾਰੀ ਅਨੁਸਾਰ ਇਹ ਕਤਲ ਜਾਇਦਾਦ ਦੇ ਵਿਵਾਦ ਦਾ ਨਤੀਜਾ ਜਾਪਦਾ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਨਵਨੀਤ ਸਿੰਘ ਆਪਣੇ ਮਾਪਿਆਂ ਦਾ ਗੋਦ ਲਿਆ ਪੁੱਤਰ ਸੀ।
Advertisement
Advertisement