Punjab News: ‘ਆਪ’ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ Mayor
12:32 PM Jan 10, 2025 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਜਨਵਰੀ
Punjab News: ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ।
ਇਸ ਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਹਨ। ਚੋਣ ਤੋਂ ਬਾਅਦ ਇਸ ਸਬੰਧੀ ਰਸਮੀ ਐਲਾਨ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ।
Advertisement
ਇਸ ਸਬੰਧ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਬਰਿੰਦਰ ਗੋਇਲ, ਵਿਧਾਇਕ ਹਰਮੀਤ ਪਠਾਣਮਾਜਰਾ ਅਤੇ ਹੋਰ ਵੱਡੀ ਗਿਣਤੀ ਆਗੂ ਮੌਜੂਦ ਸਨ।
Advertisement
Advertisement