Punjab news ਅਜੋਏ ਕੁਮਾਰ ਸਿਨਹਾ ਹੋਣਗੇ ਪਾਵਰਕੌਮ ਦੇ ਆਰਜ਼ੀ ਸੀਐੱਮਡੀ
06:36 PM Feb 06, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 6 ਫਰਵਰੀ
ਪੰਜਾਬ ਸਰਕਾਰ ਨੇ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦਾ ਆਰਜ਼ੀ ਚਾਰਜ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੂੰ ਦੇ ਦਿੱਤਾ ਹੈ। ਚੇਤੇ ਰਹੇ ਕਿ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਅੱਜ ਸੇਵਾਮੁਕਤ ਹੋ ਗਏ ਹਨ। ਪਾਵਰਕੌਮ ਦਾ ਪੱਕਾ ਚੇਅਰਮੈਨ ਲਗਾਏ ਜਾਣ ਲਈ ਪਹਿਲਾਂ ਹੀ ਸੂਬਾ ਸਰਕਾਰ ਨੇ ਦਰਖਾਸਤਾਂ ਮੰਗੀਆਂ ਹੋਈਆਂ ਹਨ। ਇਸ ਅਹੁਦੇ ਦੀ ਦੌੜ ਵਿੱਚ 25 ਚਾਹਵਾਨ ਹਨ। ਮੁੱਖ ਸਕੱਤਰ ਨੇ ਅੱਜ ਫ਼ਿਲਹਾਲ ਸੀਐੱਮਡੀ ਦਾ ਚਾਰਜ ਪ੍ਰਮੁੱਖ ਸਕੱਤਰ ਹਵਾਲੇ ਕੀਤਾ ਹੈ।
Advertisement
Advertisement