Punjab News: ਅੰਮ੍ਰਿਤਪਾਲ ਦੇ ਪਿਤਾ ਵੱਲੋਂ ਮਾਘੀ ਮੇਲੇ ਮੌਕੇ ਕੀਤਾ ਜਾਵੇਗਾ ਸਿਆਸੀ ਪਾਰਟੀ ਦਾ ਐਲਾਨ
05:58 AM Jan 03, 2025 IST
Advertisement
ਅੰਮ੍ਰਿਤਸਰ:
Advertisement
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਕਿਹਾ ਕਿ ਉਹ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਪੰਜਾਬ ਵਿਚ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਪਾਰਟੀ ਦੀ ਅਗਵਾਈ ਕਰੇਗਾ ਤੇ ਉਦੋਂ ਤੱਕ ਪਾਰਟੀ ਦੀ ਕਮਾਨ ਉਨ੍ਹਾਂ ਕੋਲ ਰਹੇਗੀ। ਤਰਸੇਮ ਸਿੰਘ ਨੇ ਕਿਹਾ ਕਿ ਉਹ ਸਿੰਘ ਸੰਗਤ ਦੀ ਹਾਜ਼ਰੀ ਵਿਚ ਨਵੀਂ ਪਾਰਟੀ ਦੇ ਨਾਮ ਤੇ ਏਜੰਡੇ ਬਾਰੇ ਐਲਾਨ ਕਰਨਗੇ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਆਪਣੇ ਹਮਾਇਤੀਆਂ ਦੇ ਨਾਲ ਅਜਨਾਲਾ ਪੁਲੀਸ ਥਾਣੇ ’ਤੇ ਕੀਤੇ ਹਮਲੇ ਦੇ ਦੋਸ਼ ਵਿਚ 23 ਫਰਵਰੀ ਨੂੰ ਮੋਗਾ ਦੇ ਰੋਡੇ ਪਿੰਡ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ
Advertisement
Advertisement