For the best experience, open
https://m.punjabitribuneonline.com
on your mobile browser.
Advertisement

Punjab News ਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰ

01:26 PM Dec 28, 2024 IST
punjab news ਅੰਮ੍ਰਿਤਸਰ  ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰ
Photo DGP/X
Advertisement

ਚੰਡੀਗੜ੍ਹ, 28 ਦਸੰਬਰ

Advertisement

ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ 'ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਹਮਲਾ 17 ਦਸੰਬਰ ਦੀ ਸਵੇਰ ਨੂੰ ਕੀਤਾ ਗਿਆ ਸੀ, ਹਾਲਾਂਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਸੀ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵਿਦੇਸ਼ ਦੇ ਕੰਟਰੋਲਰਾਂ ਦੁਆਰਾ ਚਲਾਏ ਜਾ ਰਹੇ ਇੱਕ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

Advertisement

ਡੀਜੀਪੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਅੰਮ੍ਰਿਤਸਰ ਦੇ ਡਾਂਡਾ ਤੋਂ ਗੁਰਜੀਤ ਸਿੰਘ ਅਤੇ ਤਰਨਤਾਰਨ ਦੇ ਛਾਪਾ ਤੋਂ ਬਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀਆਂ ਨੇ 17 ਦਸੰਬਰ, 2024 ਨੂੰ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਕੀਤਾ ਸੀ।"
ਉਨ੍ਹਾਂ ਦੱਸਿਆ ਕਿ 1.4 ਕਿਲੋ ਹੈਰੋਇਨ ਇੱਕ ਹੈਂਡ ਗਰਨੇਡ ਅਤੇ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਅੱਗੇ ਕਿਹਾ ਕਿ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਅੰਮ੍ਰਿਤਸਰ ਵਿਚ ਇਸਲਾਮਾਬਾਦ ਪੁਲੀਸ ਸਟੇਸ਼ਨ ’ਚ ਵਾਪਰੀ ਸੀ ਬੰਬ ਧਮਾਕੇ ਦੀ ਘਟਨਾ

ਇਸਲਾਮਾਬਾਦ ਪੁਲੀਸ ਥਾਣੇ ’ਚ ਘਟਨਾ ਤੋਂ ਬਾਅਦ ਦੀ ਤਸਵੀਰ। ਫਾਈਲ ਫੋਟੋ: ਸੁਨੀਲ ਕੁਮਾਰ

17 ਦਸੰਬਰ ਨੂੰ ਇਸਲਾਮਾਬਾਦ ਪੁਲੀਸ ਸਟੇਸ਼ਨ ’ਚ ਧਮਾਕੇ ਵਰਗੀ ਆਵਾਜ਼ ਸੁਣਨ ਤੋਂ ਬਾਅਦ ਪੰਜਾਬ ਪੁਲੀਸ ਨੇ ਇਸ ਨੂੰ "ਹਮਲਾ" ਕਰਾਰ ਦਿੱਤਾ ਸੀ ਅਤੇ ਡੀਜੀਪੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਘਟਨਾ ਮੌਕੇ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅੰਮ੍ਰਿਤਸਰ ਘਟਨਾ ਤੋਂ ਦੋ ਦਿਨ ਬਾਅਦ ਗੁਰਦਾਸਪੁਰ ਜ਼ਿਲ੍ਹੇ ਤੋਂ ਵੀ ਅਜਿਹਾ ਹੀ ਹਮਲਾ ਹੋਇਆ ਸੀ। 30 ਦਸੰਬਰ ਨੂੰ ਗੁਰਦਾਸਪੁਰ ਦੇ ਪੁਲੀਸ ਸਟੇਸ਼ਨ ’ਤੇ ਗ੍ਰਨੇਡ ਹਮਲੇ ਵਿਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਪੰਜਾਬ ਪੁਲੀਸ ਅਤੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਵਿਚ ਪੀਲੀਭੀਤ ’ਚ ਮਾਰੇ ਗਏ ਸਨ। ਪੀਟੀਆਈ

Advertisement
Tags :
Author Image

Puneet Sharma

View all posts

Advertisement