ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਸ਼ਰਾਬ, ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲੇ ਪਰਿਵਾਰ ਨੂੰ 21,000 ਰੁਪਏ ਦੇਣ ਦਾ ਐਲਾਨ

05:09 PM Jan 07, 2025 IST

ਚੰਡੀਗੜ੍ਹ, 7 ਜਨਵਰੀ

Advertisement

ਵਿਆਹ ਸਮਾਗਮਾਂ ਵਿੱਚ ਸ਼ਰਾਬ ਨਾ ਵਰਤਾਉਣ ਅਤੇ ਡੀਜੇ ਸੰਗੀਤ ਨਹੀਂ ਵਜਾਉਣ ਵਾਲੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਦੀ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਗਮਾਂ ’ਤੇ ਫਜ਼ੂਲ ਖਰਚੀ ਨਾ ਕਰਨ ਅਤੇ ਸ਼ਰਾਬ ਦੀ ਦੁਰਵਰਤੋਂ ਨੂੰ ਰੋਕਣ ਲਈ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਪਿੰਡਾਂ ਵਿੱਚ ਡੀਜੇ ਜਾਂ ਉੱਚੀ ਆਵਾਜ਼ ਵਿੱਚ ਸੰਗੀਤ ਅਤੇ ਸ਼ਰਾਬ ਪਰੋਸਣ ਵਾਲੇ ਸਮਾਗਮਾਂ ਵਿੱਚ ਝਗੜੇ ਹੋ ਜਾਂਦੇ ਹਨ। ਇਸ ਤੋਂ ਇਲਾਵਾ, ਉੱਚੀ ਆਵਾਜ਼ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵੀ ਵਿਘਨ ਪਾਉਂਦੀ ਹੈ। ਉਨ੍ਹਾਂ ਕਿਹਾਕ ਕਿ ਅਸੀਂ ਲੋਕਾਂ ਨੂੰ ਵਿਆਹ ਸਮਾਗਮਾਂ ਦੌਰਾਨ ਫਜ਼ੂਲ ਖਰਚ ਨਾ ਕਰਨ ਲਈ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ, ਜਿਸ ਤਹਿਤ ਜੇਕਰ ਕੋਈ ਪਰਿਵਾਰ ਵਿਆਹ ਸਮਾਗਮਾਂ ਵਿੱਚ ਸ਼ਰਾਬ ਨਹੀਂ ਵਰਤਾਉਂਦਾ ਅਤੇ ਡੀਜੇ ਸੰਗੀਤ ਨਹੀਂ ਵਜਾਉਂਦਾ ਤਾਂ ਉਸ ਨੂੰ 21 ਹਜ਼ਾਰ ਰੁਪਏ ਦਿੱਤੇ ਜਾਣਗੇ।

Advertisement

ਅਮਰਜੀਤ ਕੌਰ ਨੇ ਅੱਗੇ ਕਿਹਾ ਕਿ ਪੰਚਾਇਤ ਨੇ ਸਰਕਾਰ ਤੋਂ ਪਿੰਡ ਵਿੱਚ ਸਟੇਡੀਅਮ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਪੰਚਾਇਤ ਨੇ ਪਿੰਡ ਵਿੱਚ ਬਾਇਓ ਗੈਸ ਪਲਾਂਟ਼ਲਾਉਣ ਦੀ ਵੀ ਤਜਵੀਜ਼ ਰੱਖੀ ਹੈ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੁਫ਼ਤ ਬੀਜ ਵੀ ਦਿੱਤੇ ਜਾਣਗੇ। ਪੀਟੀਆਈ

Advertisement