ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਸਿੱਧਸਰ ਸਾਹਿਬ ’ਚ ਸੰਗਤਾਂ ਤੇ SGPC ਵਿਚਕਾਰ ਫਿਰ ਟਕਰਾਅ ਹੋਣ ਤੋਂ ਟਲਿਆ

05:08 PM May 02, 2025 IST
featuredImage featuredImage
ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ, ਪ੍ਰਸ਼ਾਸਨ ਦੇ ਅਧਿਕਾਰੀ ਅਤੇ ਐੱਸਜੀਪੀਸੀ ਦੇ ਨੁਮਾਇੰਦੇ ਵਿਚਾਰ ਵਟਾਂਦਰਾ ਕਰਦੇ ਹੋਏ।

ਦੇਵਿੰਦਰ ਸਿੰਘ ਜੱਗੀ
ਮਲੌਦ, 2 ਮਈ
ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਦੇ ਜਰਨੈਲ ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਗੁਰੂ ਘਰ ਦੇ ਪ੍ਰਬੰਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਤੇ ਡੈਲੀਗੇਟ ਇਫਕੋ ਪੰਜਾਬ ਨਵਤੇਜ ਸਿੰਘ ਖੱਟੜਾ ਦੀ ਸੂਝ-ਬੂਝ ਸਦਕਾ ਟਾਲ ਦਿੱਤਾ ਗਿਆ।
ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਤੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦੀ ਅਗਵਾਈ ਵਿੱਚ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਗੁਰੂ ਘਰ ਦੇ ਪ੍ਰਬੰਧਾਂ ਨੂੰ ਆਪਣੇ ਹੱਥ (ਕਬਜ਼ਾ) ਲਿਆ ਜਾਣਾ ਸੀ। ਦੂਜੇ ਪਾਸੇ ਅੱਜ ਸਵੇਰ ਤੋਂ ਹੀ ਇਲਾਕੇ ਭਰ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿੱਚ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ ਸਨ।

Advertisement

ਗੁਰਦੁਆਰਾ ਸਿੱਧਸਰ ਸਾਹਿਬ ਦੇ ਮੁੱਖ ਗੇਟ ਤੇ ਬੈਠੀ ਸੰਗਤ।

ਸਿਵਲ ਪ੍ਰਸਾਸਨ ਵੱਲੋਂ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਪਾਇਲ ਗੁਰਪ੍ਰੀਤ ਸਿੰਘ ਅਤੇ ਕਾਨੂੰਗੋ ਨੀਤੂ ਬਾਲਾ ਸਮੇਤ ਮਾਲ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ। ਪੁਲੀਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਪੂਰੀ ਮੁਸਤੈਦੀ ਨਾਲ ਡੀਐਸਪੀ ਪਾਇਲ ਹੇਮੰਤ ਮਲਹੋਤਰਾ, ਐਸਐੱਚਓ ਪਾਇਲ ਸੰਦੀਪ ਕੁਮਾਰ, ਐਸਐਚਓ ਮਲੌਦ ਸਤਨਾਮ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮੌਜੂਦ ਰਹੇ ਅਤੇ ਜੈਕਾਰੇ ਲਗਾ ਰਹੀਆਂ ਸੰਗਤਾਂ ਨੂੰ ਵਾਰ-ਵਾਰ ਸਾਂਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਸੀ।
ਅੱਜ ਦੇ ਇਸ ਵੱਡੇ ਇਕੱਠ ਨੂੰ ਮੱਦੇਨਜ਼ਰ ਰੱਖਦੇ ਹੋਏ ਦੋਵੇਂ ਧਿਰਾਂ ਨੇ ਸਹਿਮਤ ਹੁੰਦਿਆਂ ਕਿਹਾ ਕਿ ਭਵਿੱਖ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਬੈਠ ਕੇ ਮਸਲਾ ਹੱਲ ਕਰਨ ਲਈ ਵਿਚਾਰ ਕੀਤੀ ਜਾਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਇਸ ਮੌਕੇ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਬੀਬੀਆਂ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਸੀ।

 

Advertisement

 

Advertisement