Punjab news ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 18.22 ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਪਰੈਲ
ANTF seize 18.2kg of heroin, arrest cross border drug peddlerਐਂਟੀ ਨਾਰਕੋਟਿਕਸ ਟਾਸਕ ਫੋਰਸ(ANTF) ਨੇ ਘਰਿੰਡਾ ਪੁਲੀਸ ਥਾਣੇ ਅਧੀਨ ਆਉਂਦੇ ਖੇੈਰਾ ਪਿੰਡ ਵਿਚੋਂ 18.22 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੋਰਸ ਨੇ ਹੀਰਾ ਸਿੰਘ ਉਰਫ਼ ਹੀਰਾ ਨਾਂ ਦੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਪਾਕਿਸਤਾਨ ਅਧਾਰਿਤ ਦੇਸ਼ ਵਿਰੋਧੀ ਜਥੇਬੰਦੀਆਂ ਤੇ ਨਸ਼ਾ ਤਸਕਰਾਂ ਨਾਲ ਸਬੰਧ ਦੱਸੇ ਜਾਂਦੇ ਹਨ।
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਐਂਟੀ ਨਾਰਕੋਟਿਕਸ ਟਾਸਕ ਫੋਰਸ, ਬਾਰਡਰ ਰੇਂਜ ਅੰਮ੍ਰਿਤਸਰ ਨੇ ਆਪਸੀ ਤਾਲਮੇਲ ਨਾਲ ਕੀਤੀ ਇਕ ਕਾਰਵਾਈ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਘਰਿੰਡਾ ਵਿਚ ਖੈਰਾ ਪਿੰਡ ਦੇ ਹੀਰਾ ਸਿੰਘ ਉਰਫ਼ ਹੀਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ ਹੈ।’’
ਮੁੱਢਲੀ ਜਾਂਚ ਮੁਤਾਬਕ ਹੀਰਾ ਸਿੰਘ ਅਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ, ਜੋ ਕਿ ਦਾਉਕੇ ਸਰਹੱਦੀ ਪਿੰਡ ਦਾ ਰਹਿਣ ਵਾਲਾ ਹੈ, ਪਾਕਿਸਤਾਨ ਸਥਿਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿਚ ਸਨ। ਉਹ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਦੇ ਸਨ ਅਤੇ ਤਸਕਰ ਦੇ ਨਿਰਦੇਸ਼ਾਂ ਅਨੁਸਾਰ ਅੱਗੇ ਇਸ ਦੀ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਕੁਲਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਸਾਰੀਆਂ ਕੜੀਆਂ ਨੂੰ ਜੋੜਿਆ ਜਾ ਰਿਹਾ ਹੈ।