For the best experience, open
https://m.punjabitribuneonline.com
on your mobile browser.
Advertisement

Punjab News: ਜਿੰਨੀ ਦੇਰ ਗੁਰੂ ਨੇ ਸੇਵਾ ਬਖ਼ਸ਼ੀ, ਉਸ ਦੀ ਖ਼ੁਸ਼ੀ ਹੈ: ਜਥੇਦਾਰ ਗਿਆਨੀ ਰਘਬੀਰ ਸਿੰਘ

12:52 PM Mar 08, 2025 IST
punjab news  ਜਿੰਨੀ ਦੇਰ ਗੁਰੂ ਨੇ ਸੇਵਾ ਬਖ਼ਸ਼ੀ  ਉਸ ਦੀ ਖ਼ੁਸ਼ੀ ਹੈ  ਜਥੇਦਾਰ ਗਿਆਨੀ ਰਘਬੀਰ ਸਿੰਘ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਾਰਚ
Punjab News: ਸ੍ਰੀ ਅਕਾਲ ਤਖਤ ਦੇ ਜਥੇਦਾਰ ਦੀ ਸੇਵਾ ਤੋਂ ਹਟਾਏ ਜਾਣ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਿੰਨੀ ਦੇਰ ਗੁਰੂ ਨੇ ਸੇਵਾ ਬਖਸ਼ੀ ਹੈ, ਉਨ੍ਹਾਂ ਗੁਰੂ ਦੇ ਹੁਕਮ ਅੰਦਰ ਉਂਨਾ ਸਮਾਂ ਸੇਵਾ ਕੀਤੀ ਹੈ। ਉਹ ਗੁਰੂ ਦੇ ਹੁਕਮ ਵਿੱਚ ਖੁਸ਼ ਹਨ।
ਉਨ੍ਹਾਂ ਦੱਸਿਆ ਕਿ ਇਸ ਫੈਸਲੇ ਤੋਂ ਬਾਅਦ ਅੱਜ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਹੋਈਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਮਿਲਦੀ ਅਤੇ ਗੁਰੂ ਨੇ ਉਨ੍ਹਾਂ ਕੋਲੋਂ ਚੰਗੇ ਢੰਗ ਨਾਲ ਸੇਵਾ ਲਈ।
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਬੀਤੇ ਕੱਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੀਆਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਗਿਆਨੀ ਰਘਬੀਰ ਸਿੰਘ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵੀ ਹਨ ਅਤੇ ਉਨ੍ਹਾਂ ਦੀਆਂ ਇਹ ਸੇਵਾਵਾਂ ਜਾਰੀ ਰੱਖੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਅਚਨਚੇਤ ਜਥੇਦਾਰ ਦੀਆਂ ਸੇਵਾਵਾਂ ਖਤਮ ਕੀਤੇ ਜਾਣ ਦੇ ਫੈਸਲੇ ਦਾ ਸਿੱਖ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।

Advertisement

Advertisement
Advertisement
Advertisement
Author Image

Balwinder Singh Sipray

View all posts

Advertisement