Punjab News: ਬੰਦੀ ਸਿੱਖਾਂ ਲਈ ਲੜਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਤ
ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਰੰਭੀ ਸੀ ਭੁੱਖ ਹੜਤਾਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜਨਵਰੀ
Punjab News: ਬੰਦੀ ਸਿੱਖਾਂ ਲਈ ਸੰਘਰਸ਼ ਲੜਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਦਾ ਬੁੱਧਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਬਾਪੂ ਸੂਰਤ ਸਿੰਘ ਖਾਲਸਾ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਆਪਣੀ ਭੁੱਖ ਹੜਤਾਲ ਸ਼ੁਰੂ ਕੀਤੀ ਸੀ।
ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਦੀ ਭੁੱਖ ਹੜਤਾਲ 14 ਜਨਵਰੀ, 2023 ਤੱਕ ਚੱਲੀ।
ਇਸ ਤਰ੍ਹਾਂ ਉਨ੍ਹਾਂ ਦੇ ਅੰਦੋਲਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਅਤੇ ਸਭ ਤੋਂ ਮਹੱਤਵਪੂਰਨ ਅਹਿੰਸਕ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ੁਮਾਰ ਕੀਤਾ ਜਾਂਦਾ ਹੈ। ਉਹ ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਪਿੰਡ ਹਸਨਪੁਰ ਦੇ ਵਸਨੀਕ ਸਨ।