For the best experience, open
https://m.punjabitribuneonline.com
on your mobile browser.
Advertisement

Punjab News: ਮੁੱਖ ਮੰਤਰੀ ਨੇ ਹਮਲੇ ਦੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਝੂਠੀ ਐੱਫਆਈਆਰ ਦਰਜ ਕਰਵਾਈ: ਅਕਾਲੀ ਦਲ

06:09 PM Dec 09, 2024 IST
punjab news  ਮੁੱਖ ਮੰਤਰੀ ਨੇ ਹਮਲੇ ਦੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਝੂਠੀ ਐੱਫਆਈਆਰ ਦਰਜ ਕਰਵਾਈ  ਅਕਾਲੀ ਦਲ
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 9 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਝੂਠੀ ਐੱਫਆਈਆਰ ਦਰਜ ਕਰ ਕੇ ਕਵਰ ਅਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐੱਫਆਈਆਰ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨੂੰ ਸੰਗਤ ਦਾ ਮੈਂਬਰ ਦੱਸਿਆ ਗਿਆ ਹੈ ਤੇ ਚਲਾਈ ਗਈ ਗੋਲੀ ਨੂੰ ਹਵਾਈ ਫਾਇਰ ਦਾ ਨਾਂ ਦਿੱਤਾ ਗਿਆ ਹੈ।
ਡਾ.ਚੀਮਾ ਨੇ ਐੱਫਆਈਆਰ ਨੂੰ ਰੱਦ ਕਰਦਿਆਂ ਇਸ ਨੂੰ ਇੱਕ ਚਾਲਾਕੀ ਭਰੀ ਮੁਹਿੰਮ ਕਰਾਰ ਦਿੱਤਾ ਜਿਸ ਦਾ ਮਕਸਦ ਹਮਲਾਵਰ ਦੀ ਪੁਸ਼ਤਪਨਾਹੀ ਕਰਨ ਵਾਲੇ ਪੰਜਾਬ ਪੁਲੀਸ ਅਫਸਰਾਂ ਦੀ ਭੂਮਿਕਾ ’ਤੇ ਪਰਦਾ ਪਾਉਣਾ ਹੈ। ਇਸ ਨਾਲ ਹੁਣ ਸਪਸ਼ਟ ਹੋ ਗਿਆ ਹੈ ਕਿ ‘ਆਪ’ ਸਰਕਾਰ ਸੰਜਮੀ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਪੂਰਾ ਜ਼ੋਰ ਲਗਾ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਦੀ ਇਸ ਡੂੰਘੀ ਸਾਜ਼ਿਸ਼ ਦਾ ਸੱਚ ਕਦੇ ਬਾਹਰ ਹੀ ਨਾ ਆ ਸਕੇ।
ਇਸ ਕਾਤਲਾਨਾ ਹਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਡਾ.ਚੀਮਾ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਰੰਤਰ ਕੀਤੀਆਂ ਪ੍ਰੈਸ ਕਾਨਫਰੰਸਾਂ ਵਿੱਚ ਪ੍ਰਗਟਾਇਆ ਤੌਖਲਾ ਸੱਚਾ ਸਾਬਤ ਹੋਇਆ ਹੈ। ਸ੍ਰੀ ਮਜੀਠੀਆ ਨੇ ਦੱਸਿਆ ਸੀ ਕਿ ਕਿਵੇਂ ਐੱਸਪੀ ਹਰਪਾਲ ਸਿੰਘ ਰੰਧਾਵਾ ਨੇ ਹਮਲਾਵਰ ਨਾਲ ਮੁਲਾਕਾਤ ਤੇ ਗੱਲਬਾਤ ਕੀਤੀ ਤੇ 3 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਉਸ ਨਾਲ ਵਿਚਾਰ ਚਰਚਾ ਵੀ ਕੀਤੀ। ਸੀਸੀਟੀਵੀ ਕੈਮਰਾ ਫੁਟੇਜ ਰਾਹੀਂ ਇਹ ਵੀ ਸਪੱਸ਼ਟ ਹੋ ਗਿਆ ਸੀ ਕਿ ਹਮਲਾਵਰ ਨਰਾਇਣ ਸਿੰਘ ਚੌੜਾ ਨੇ 9 ਐਮਐਮਪੀ ਸੈਮੀ ਆਟੋਮੈਟਿਕ ਪਿਸਟਲ ਨਾਲ ਸ੍ਰੀ ਬਾਦਲ ’ਤੇ ਹਮਲਾ ਕਰਨ ਤੋਂ ਪਹਿਲਾਂ ਤਿੰਨ ਦਿਨ ਤੱਕ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਪੂਰੀ ਰੇਕੀ ਕੀਤੀ। ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਸੰਗਤ ਦੇ ਇੱਕ ਮੈਂਬਰ ਵੱਲੋਂ ਅਚਨਚੇਤ ਕੀਤਾ ਗਿਆ ਹਮਲਾ ਦੱਸਣਾ ਨਿਆਂ ਦਾ ਮਾਖੌਲ ਉਡਾਉਣਾ ਹੈ।

Advertisement

Advertisement
Advertisement
Author Image

sukhitribune

View all posts

Advertisement