Punjab News: ਮੁੱਖ ਮੰਤਰੀ ਨੇ ਸਹਿਕਾਰਤਾ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
04:19 PM Mar 11, 2025 IST
Advertisement
ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਦਰਾਂ ਤੱਕ ਪਹੁੰਚਾਉਣ ਦੇ ਹੁਕਮ
ਆਤਿਸ਼ ਗੁਪਤਾ
ਚੰਡੀਗੜ੍ਹ, 11 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਫ਼ਸਰਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਦਰਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।
Advertisement
Advertisement
Advertisement
Advertisement