ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ

06:05 PM Dec 03, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਦਸੰਬਰ
ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਦਰਮਿਆਨ ਅੱਜ ਝੜਪ ਹੋੋ ਗਈ। ਇਹ ਅਧਿਆਪਕ ਪਿਛਲੇ ਡੇਢ ਸਾਲ ਤੋਂ ਆਪਣੀ ਜੁਆਇਨਿੰਗ ਦੀ ਮੰਗ ਕਰ ਰਹੇ ਸਨ ਜਿਨ੍ਹਾਂ ਨੇ ਈਟੀਟੀ ਕਾਡਰ 5994 ਯੂਨੀਅਨ ਅਤੇ 2364 ਯੂਨੀਅਨ ਦੀ ਅਗਵਾਈ ਹੇਠ ਰੋਸ ਜ਼ਾਹਰ ਕੀਤਾ। ਪੁਲੀਸ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਜਿਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਜਖ਼ਮੀ ਵੀ ਹੋ ਗਏ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੁਲੀਸ ਵਲੋਂ ਬੇਰੁਜ਼ਗਾਰ ਅਧਿਆਪਕਾਂ ਉਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।


ਇਸ ਤੋਂ ਪਹਿਲਾਂ ਪੰਜਾਬ ਭਰ ਤੋਂ ਵੱਡੀ ਤਾਦਾਦ ’ਚ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਲੋਂ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਜਾਮ ਕੀਤਾ ਗਿਆ ਅਤੇ ਰੋਸ ਧਰਨਾ ਦਿੱਤਾ ਗਿਆ ਜਿਸ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਜਿਉਂ ਹੀ ਉਹ ਜਬਰੀ ਪੁਲੀਸ ਨਾਕੇਬੰਦੀ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲੀਸ ਨਾਲ ਝੜਪ ਹੋ ਗਈ। ਪੁਲੀਸ ਵਲੋਂ ਪਾਣੀ ਦੀਆਂ ਬੁਛਾੜਾਂ ਚਲਾ ਦਿੱਤੀਆਂ ਗਈਆਂ।
Advertisement

ਈਟੀਟੀ ਕਾਡਰ ਦੀਆਂ ਦੋਨੋ ਯੂਨੀਅਨਾਂ ਦੇ ਆਗੂ ਹਰਜੀਤ ਬੁਢਲਾਡਾ, ਬੰਟੀ ਕੰਬੋਜ, ਗੁਰਸੰਗਤ ਬੁਢਲਾਡਾ, ਬੱਗਾ ਖੁਡਾਲ, ਬਲਿਹਾਰ ਸਿੰਘ, ਪਰਮਪਾਲ ਫਾਜ਼ਿਲਕਾ ਨੇ ਦੋਸ਼ ਲਾਇਆ ਕਿ ਪੁਲੀਸ ਵਲੋਂ ਬੇਰੁਜ਼ਗਾਰ ਅਧਿਆਪਕਾਂ ਉਪਰ ਪਾਣੀਆਂ ਬੁਛਾੜਾਂ ਚਲਾਈਆਂ ਗਈਆਂ ਅਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ।

ਉਨ੍ਹਾਂ ਦੋਸ਼ ਲਾਇਆ ਕਿ ਲਾਠੀਚਾਰਜ ਦੌਰਾਨ ਕਈ ਬੇਰੁਜ਼ਗਾਰ ਅਧਿਆਪਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ 5994 ਅਤੇ 2364 ਈਟੀਟੀ ਅਧਿਆਪਕਾਂ ਨੂੰ ਨੌਕਰੀ ’ਤੇ ਜੁਆਇੰਨ ਕਰਵਾਇਆ ਜਾਵੇ। ਖ਼ਬਰ ਲਿਖੇ ਜਾਣ ਤੱਕ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਨੇੜੇ ਡਟੇ ਹੋਏ ਸਨ।

Advertisement

Advertisement