ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਤਖ਼ਤਾਂ ਦੇ ਜਥੇਦਾਰਾਂ ਨੂੰ ਫ਼ਾਰਗ ਕਰਨ ਦੇ ਮਤੇ ਰੱਦ ਕਰਨ ਦੀ ਮੰਗ

04:38 PM Mar 25, 2025 IST
featuredImage featuredImage
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੂੰ ਪੱਤਰ ਦੇ ਕੇ ਆਉਣ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ।

ਸ਼੍ਰੋਮਣੀ ਕਮੇਟੀ ਦੇ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਚਾਰ ਮੈਂਬਰਾਂ ਨੇ ਕਮੇਟੀ ਦੇ ਸਕੱਤਰ ਨੂੰ ਸੌਂਪਿਆ ਪੱਤਰ

Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਮਾਰਚ

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਚਾਰ ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਇੱਕ ਪੱਤਰ ਸੌਂਪ ਕੇ ਤਿੰਨੋਂ ਜਥੇਦਾਰਾਂ ਨੂੰ ਫਾਰਗ ਕਰਨ ਵਾਲੇ ਅੰਤ੍ਰਿੰਗ ਕਮੇਟੀ ਦੇ ਦੋਵੇਂ ਮਤੇ ਰੱਦ ਕਰਨ ਸਬੰਧੀ ਏਜੰਡਾ ਜਨਰਲ ਹਾਊਸ ਦੀ ਮੀਟਿੰਗ ਵਿੱਚ ਰੱਖਣ ਦੀ ਅਪੀਲ ਕੀਤੀ ਹੈ। ਪੱਤਰ ਦੇਣ ਵਾਲੇ 4 ਸ਼੍ਰੋਮਣੀ ਕਮੇਟੀ ਮੈਂਬਰਾਂ ਵਿੱਚ ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਅਤੇ ਅਮਰੀਕ ਸਿੰਘ ਸ਼ਾਹਪੁਰ ਸ਼ਾਮਿਲ ਸਨ।
ਪੱਤਰ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਪੱਤਰ ਰਾਹੀਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਮੰਗ ਕੀਤੀ ਹੈ ਕਿ 28 ਮਾਰਚ ਨੂੰ ਬਜਟ ਸਬੰਧੀ ਹੋ ਰਹੇ ਜਨਰਲ ਇਜਲਾਸ ਵਿੱਚ ਤਿੰਨਾਂ ਜਥੇਦਾਰਾਂ ਨੂੰ ਫਾਰਗ ਕਰਨ ਵਾਲੇ ਅੰਤ੍ਰਿੰਗ ਕਮੇਟੀ ਦੇ ਮਤੇ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਮਤੇ ਰੱਦ ਕਰਨ ਦਾ ਏਜੰਡਾ ਜਨਰਲ ਹਾਊਸ ਦੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਿਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ 7 ਮਾਰਚ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਸਨ। ਇਸ ਤੋਂ ਪਹਿਲਾਂ 10 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਦੀ ਸਖਤ ਨਿੰਦਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਮੰਗ ਕੀਤੀ ਕਿ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਸਬੰਧੀ ਨਿਯਮ ਤੈਅ ਕੀਤੇ ਜਾਣ ਅਤੇ ਇਸ ਬਾਰੇ ਸਮੁੱਚੀ ਸਿੱਖ ਕੌਮ ਦੀ ਰਾਇ ਲਈ ਜਾਵੇ।
ਦੱਸਣਯੋਗ ਹੈ ਕਿ ਇਸੇ ਮੰਗ ਨੂੰ ਲੈ ਕੇ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ 28 ਮਾਰਚ ਨੂੰ ਬਜਟ ਇਜਲਾਸ ਸਮੇਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਰੋਸ ਇਕੱਠ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਸੇਵਾ ਮੁਕਤੀ ਅਤੇ ਕਾਰਜ ਖੇਤਰ ਸਬੰਧੀ ਨਿਯਮ ਤੈਅ ਕੀਤੇ ਜਾਣਗੇ। ਇਸ ਸਬੰਧ ਵਿੱਚ ਇੱਕ ਉਚ ਪਧਰੀ ਕਮੇਟੀ ਵੀ ਬਣਾਈ ਜਾਵੇਗੀ।

Advertisement

Advertisement