Punjab News: ਡੱਲੇਵਾਲ ਦੀ ਸਿਹਤ ’ਚ ਨਿਘਾਰ
07:24 PM Dec 10, 2024 IST
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 9 ਦਸੰਬਰ
ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਪਿੰਡ ਢਾਬੀ ਗੁਜਰਾਂ ’ਤੇ ਕੇਂਦਰ ਸਰਕਾਰ ਤੋਂ ਮੰਨੀਆਂ ਮੰਗਾਂ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਦਿਲ ਦੀ ਧੜਕਨ, ਬਲੱਡ ਪ੍ਰੈਸ਼ਰ, ਪਲਸ ਆਦਿ ਦੀ ਨਿਗਰਾਨੀ ਕਰਨ ਲਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਬਾਰਡਰ ’ਤੇ ਬੈਠੇ ਸਮੂਹ ਕਿਸਾਨਾਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਕਰਕੇ ਆਪਣੇ ਆਗੂ ਦਾ ਸਾਥ ਦਿੱਤਾ। ਸਰਕਾਰ ਵੱਲੋਂ ਡੱਲੇਵਾਲ ਨੂੰ ਕਿਸੇ ਵੀ ਸਮੇਂ ਚੁੱਕ ਲਏ ਜਾਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਦੇ ਘੇਰੇ ਹੋਰ ਮਜ਼ਬੂਤ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਇਸ ਬਾਰਡਰ ’ਤੇ ਪਹੁੰਚ ਕੇ ਕਿਸਾਨ ਆਗੂ ਦੀ ਸਿਹਤ ਦਾ ਹਾਲ ਜਾਣਿਆ।
Advertisement
Advertisement
Advertisement