ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਨਸ਼ਾ ਤਸਕਰੀ: ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਵੇਗਾ: ਡੀਜੀਪੀ ਗੌਰਵ ਯਾਦਵ

04:50 PM Mar 17, 2025 IST

ਚੰਡੀਗੜ੍ਹ, 17 ਮਾਰਚ

Advertisement

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੇ ਭਵਿੱਖ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜ਼ਿਆਦਾਤਰ ਨਸ਼ਿਆਂ ਦੀ ਖੇਪ ਗੁਆਂਢੀ ਮੁਲਕ ਤੋਂ ਆਉਂਦੀ ਹੈ ਤੇ ਇਸ ਮੁਲਕ ਨੂੰ ਅਜਿਹਾ ਸਬਕ ਸਿਖਾਇਆ ਜਾਵੇਗਾ ਕਿ ਉਹ ਪੰਜਾਬ ਵੱਲ ਮੂੰਹ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਨਾਲ ਸਿੱਝਣ ਲਈ ਨਵੀਂ ਨੀਤੀ ਬਣਾਈ ਹੈ। ਹੁਣ ਇਹ ਪਤਾ ਲਗਾਇਆ ਜਾਵੇਗਾ ਕਿ ਕਿਹੜੀ ਥਾਂ ’ਤੇ ਕਿਸ ਤਰ੍ਹਾਂ ਦਾ ਨਸ਼ਾ ਵਿਕਦਾ ਹੈ, ਪੁਲੀਸ ਵਲੋਂ ਉਸ ਹਿਸਾਬ ਨਾਲ ਖਾਕਾ ਉਲੀਕ ਕੇ ਕਾਰਵਾਈ ਕੀਤੀ ਜਾਵੇਗੀ। ਇਸ ਨੀਤੀ ਤਹਿਤ ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਸ੍ਰੀ ਯਾਦਵ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲੀਸ ਪਹਿਲਾਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰੇਗੀ ਤੇ ਹਾਲ ਦੀ ਘੜੀ ਨਸ਼ਾ ਪੀੜਤਾਂ ਨੂੰ ਇਸ ਦਾਇਰੇ ਵਿਚ ਨਹੀਂ ਲਿਆਂਦਾ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਪੁਲੀਸ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਹਦਾਇਤਾਂ ਦਿੱਤੀਆਂ ਹਨ ਕਿ ਨਸ਼ਿਆਂ ਨੂੰ ਸੂਬੇ ਵਿਚ ਜੜ੍ਹੋਂ ਖਤਮ ਕੀਤਾ ਜਾਵੇ। ਉਨ੍ਹਾਂ ਬੀਤੇ ਦਿਨਾਂ ਵਿਚ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨਾਲ ਆਪਣੇ ਘਰ ਭਰਨ ਵਾਲੇ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਥਾਣੇ ’ਚ ਮੁਨਸ਼ੀ ਦੀ ਤਾਇਨਾਤੀ ਦੋ ਸਾਲ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਜੰਗ ਕਾਰਨ ਨਸ਼ਾ ਤਸਕਰਾਂ ਨੇ ਤਸਕਰੀ ਕਰਨਾ ਬੰਦ ਕਰ ਦਿੱਤਾ ਹੈ। ਇਸ ਕਰਕੇ ਹੀ ਸਰਹੱਦ ਪਾਰ ਤੋਂ ਹੈਰੋਇਨ ਦੀ ਸਪਲਾਈ ’ਚ ਭਾਰੀ ਕਮੀ ਆਈ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ 1 ਮਾਰਚ, 2025 ਤੋਂ ਰਾਜ ਭਰ ਵਿੱਚ 1651 ਪੁਲੀਸ ਕੇਸ ਦਰਜ ਕਰਨ ਤੋਂ ਬਾਅਦ 2575 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿੱਚੋਂ 95 ਕਿੱਲੋ ਹੈਰੋਇਨ, 52 ਕਿਲੋ ਅਫੀਮ, 1129 ਕਿੱਲੋ ਭੁੱਕੀ, 13.79 ਕਿੱਲੋ ਗਾਂਜਾ, 7.25 ਲੱਖ ਨਸ਼ੀਲੀਆਂ ਗੋਲੀਆਂ/ਗੋਲੀਆਂ/ਟੀਕੇ, 1 ਕਿੱਲੋ ਆਈਸੀਈ, 1.37 ਕਿੱਲੋ ਕੋਕੀਨ ਅਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਨੇ ਅਹਿਮ ਫ਼ੈਸਲਾ ਕੀਤਾ ਹੈ ਕਿ ਇੱਕ ਪੁਲੀਸ ਥਾਣੇ ਵਿਚ ਕੋਈ ਵੀ ਮੁਨਸ਼ੀ ਵੱਧ ਤੋਂ ਵੱਧ ਦੋ ਸਾਲ ਲਈ ਹੀ ਤਾਇਨਾਤ ਰਹਿ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਹੁਕਮ ਦਿੱਤੇ ਸਨ ਜਿਨ੍ਹਾਂ ਦੇ ਅਧਾਰ ’ਤੇ ਡੀਜੀਪੀ ਨੇ ਪ੍ਰਸ਼ਾਸਕੀ ਫ਼ੈਸਲਾ ਲਿਆ ਹੈ ਕਿ ਮੁਨਸ਼ੀ ਦਾ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਉਸ ਨੂੰ ਹੋਰ ਸਟੇਸ਼ਨ ਜਾਂ ਯੂਨਿਟ ਵਿੱਚ ਬਦਲ ਦਿੱਤਾ ਜਾਵੇਗਾ।

ਏਜੰਸੀ

 

Advertisement