For the best experience, open
https://m.punjabitribuneonline.com
on your mobile browser.
Advertisement

Punjab News: ਅੱਠ ਕਿਲੋ ਹੈਰੋਇਨ ਤੇ ਪਿਸਤੌਲ ਸਣੇ ਕਾਬੂ

06:58 PM Mar 18, 2025 IST
punjab news  ਅੱਠ ਕਿਲੋ ਹੈਰੋਇਨ ਤੇ ਪਿਸਤੌਲ ਸਣੇ ਕਾਬੂ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਮਾਰਚ
ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ 8.08 ਕਿਲੋ ਹੈਰੋਇਨ, .30 ਬੋਰ ਪਿਸਤੌਲ ਤੇ ਪੰਜ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਉਸ ਕੋਲੋ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ ਪੁਲੀਸ ਨੇ ਉਸ ਦੀ ਕਾਰ ਵੀ ਜ਼ਬਤ ਕੀਤੀ ਹੈ, ਜਿਸ ਦੀ ਵਰਤੋਂ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਭਰੋਸੇਮੰਦ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮਿ੍ਤਸਰ ਨੇੜਿਓਂ ਗਿ੍ਫਤਾਰ ਕੀਤਾ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।
ਪੁਲੀਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸ ਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸ ਨੂੰ ਨਾਮਜ਼ਦ ਕਰ ਲਿਆ ਹੈ।

Advertisement

Advertisement
Advertisement
Advertisement
Author Image

sukhitribune

View all posts

Advertisement