Punjab News - Farmer Issues: ਮੁੱਖ ਮੰਤਰੀ ਮਾਨ ਨੇ SKM ਨਾਲ 3 ਨੂੰ ਮੀਟਿੰਗ ਰੱਖੀ
06:50 PM Mar 01, 2025 IST
ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੂੰ ਚਿੱਠੀ ਲਿਖ ਕੇ ਦਿੱਤਾ ਮੀਟਿੰਗ ਲਈ ਸੱਦਾ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 1 ਮਾਰਚ
Punjab News - Farmer Issues: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਪੱਕਾ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਨਾਲ 3 ਮਾਰਚ ਨੂੰ ਮੀਟਿੰਗ ਰੱਖ ਲਈ ਹੈ।

ਇਹ ਮੀਟਿੰਗ 3 ਮਾਰਚ ਨੂੰ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਲਿਖ ਦਿੱਤਾ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਨਾਲ ਕਿਸਾਨੀ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Advertisement
Advertisement