For the best experience, open
https://m.punjabitribuneonline.com
on your mobile browser.
Advertisement

Punjab news ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਸਵਾਲ ਕਰਨ ਵਾਲੇ ਕਿਸਾਨ ਆਗੂ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

10:18 AM Apr 06, 2025 IST
punjab news ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਸਵਾਲ ਕਰਨ ਵਾਲੇ ਕਿਸਾਨ ਆਗੂ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਕਿਸਾਨ ਆਗੂ ਨਿਰਮਲ ਸਿੰਘ ਪੁਲੀਸ ਵੱਲੋਂ ਹਿਰਾਸਤ ਵਿਚ ਲਏ ਜਾਣ ਮਗਰੋਂ ਨਾਅਰੇਬਾਜ਼ੀ ਕਰਦਾ ਹੋਇਆ।
Advertisement

ਅਰਚਿਤ ਵਾਟਸ
ਮੁਕਤਸਰ, 6 ਅਪਰੈਲ
Punjab news ਸਥਾਨਕ ਅਨਾਜ ਮੰਡੀ ਵਿਚ ਜ਼ਿਲ੍ਹਾ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਦੌਰਾਨ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਜਨਤਕ ਤੌਰ ’ਤੇ ਸਵਾਲ ਪੁੱਛਣ ਵਾਲੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜੱਸੇਆਣਾ ਪਿੰਡ ਦੇ ਕਿਸਾਨ ਆਗੂ ਨਿਰਮਲ ਸਿੰਘ ਸਿੱਧੂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Advertisement

ਕਿਸਾਨ ਆਗੂ ਨੂੰ ਸ਼ਨਿੱਚਰਵਾਰ ਨੂੰ ਇਹਤਿਆਤ ਵਜੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ। ਨਿਰਮਲ ਸਿੰਘ ਨੂੰ ਸਬ-ਡਿਵੀਜ਼ਨਲ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿਨ੍ਹਾਂ ਉਸ ਨੂੰ ਰਿਮਾਂਡ ਤਹਿਤ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

Advertisement
Advertisement

ਕੁਝ ਕਿਸਾਨਾਂ ਨੇ ਕਿਹਾ ਕਿ ਨਿਰਮਲ ਸਿੰਘ ਨੇ ਝੋਨੇ ਦੀ ਹਾਈਬ੍ਰਿਡ ਕਿਸਮ ਨੂੰ ਲੈ ਕੇ ਫ਼ਿਕਰ ਜਤਾਏ ਸਨ, ਪਰ ਪੁਲੀਸ ਨੇ ਕਿਸਾਨ ਆਗੂ ਨੂੰ ਰੋਕ ਲਿਆ ਅਤੇ ਹਿਰਾਸਤ ਵਿੱਚ ਲੈ ਲਿਆ। ਮਗਰੋਂ ਕਿਸਾਨ ਆਗੂ ਨੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਸੂਬਾ ਸਰਕਾਰ ਦੀ ਨਿੰਦਾ ਕਰਦੇ ਹੋਏ ਕੁਝ ਨਾਅਰੇ ਵੀ ਲਗਾਏ।

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੰਗਲਵਾਰ ਨੂੰ ਇੱਥੋਂ ਦੇ ਪਿੰਡ ਦੋਦਾ ਵਿਚ ਕਿਸਾਨ ਇਕੱਠ ਦੀ ਯੋਜਨਾ ਬਣਾਈ ਹੈ।

ਇੱਕ ਪੁਲੀਸ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਕਿਹਾ ਕਿ ਕਿਸਾਨ ਆਗੂ ਨਿਰਮਲ ਸਿੰਘ ਨੇ ਜਨਤਕ ਪ੍ਰੋਗਰਾਮ, ਜਿਸ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸੰਬੋਧਨ ਕਰ ਰਹੇ ਸਨ, ਦੌਰਾਨ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀ ਨੇ ਕਿਹਾ, ‘‘ਨਿਰਮਲ ਸਿੰਘ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲੈ ਲਿਆ ਗਿਆ। ਮਗਰੋਂ ਐੱਸਡੀਐੱਮ ਦੀ ਕੋਰਟ ਨੇ ਕਿਸਾਨ ਆਗੂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।’’

Advertisement
Tags :
Author Image

Advertisement