For the best experience, open
https://m.punjabitribuneonline.com
on your mobile browser.
Advertisement

Punjab News ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਬਜਟ ਕਿਸਾਨ ਵਿਰੋਧੀ ਕਰਾਰ

04:36 PM Feb 05, 2025 IST
punjab news ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਬਜਟ ਕਿਸਾਨ ਵਿਰੋਧੀ ਕਰਾਰ
ਮੁਕਤਸਰ ਦੇ ਡੀਸੀ ਦਫਤਰ ਮੂਹਰੇ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਕਿਸਾਨ ਆਗੂ।
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 5 ਫਰਵਰੀ
ਕੇਂਦਰ ਸਰਕਾਰ ਦੇ ਬਜਟ ਵਿੱਚ ਕਿਸਾਨਾਂ ਨੂੰ ਕੋਈ ਰਾਹਤ ਤੇ ਸਹੂਲਤ ਨਾ ਦਿੱਤੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਨੇ ਇਸ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਜਤਾਇਆ ਹੈ।

Advertisement

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਮੀਰਾਂ ਤੇ ਸਰਮਾਏਦਾਰਾਂ ਨੂੰ ਲਾਭ ਦਿੰਦੀ ਹੈ ਜਦੋਂ ਕਿ ਕਿਸਾਨਾਂ ਲਈ ਉਨ੍ਹਾਂ ਦੇ ਬੋਝੇ ਖਾਲੀ ਹੋ ਜਾਂਦੇ ਹਨ। ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਾਰਨਾ ਚਾਹੁੰਦੀ ਹੈ ਜਿਸ ਕਰਕੇ ਬਜਟ ਵਿਚ ਕੋਈ ਸਹੂਲਤ ਨਹੀਂ ਦਿੱਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੋਧੀ ਨਾਅਰੇ ਵੀ ਲਾਏ।

Advertisement

ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਹਰਫੂਲ ਸਿੰਘ ਭਾਗਸਰ, ਜਸਵੀਰ ਸਿੰਘ ਗੰਧੜ, ਸੁੱਖਾ ਸਿੰਘ ਭਾਗਸਰ, ਸੁਖਦੇਵ ਮਲੋਟ, ਸਰਬਜੀਤ ਸਿੰਘ ਅਕਾਲਗੜ੍ਹ ਕਿਰਤੀ ਕਿਸਾਨ ਯੂਨੀਅਨ ਬਲਜੀਤ ਸਿੰਘ ਲੰਡੇਰੋਡੇ ਜ਼ਿਲ੍ਹਾ ਪ੍ਰਧਾਨ, ਭਿੰਦਰ ਸਿੰਘ ਥਾਂਦੇਵਾਲਾ, ਬਲਜੀਤ ਸਿੰਘ ਝਬੇਲਵਾਲੀ, ਕੁਲਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਜ਼ਿਲ੍ਹਾ ਖਜਾਨਚੀ ਨਗਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜੁਗਰਾਜ ਸਿੰਘ, ਬੀਕੇਯੂ ਲੱਖੋਵਾਲੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ।

Advertisement
Author Image

Advertisement