For the best experience, open
https://m.punjabitribuneonline.com
on your mobile browser.
Advertisement

Punjab News: ਭੀੜ ਭੜੱਕੇ ਵਾਲੇ ਬਾਜ਼ਾਰ ’ਚ ਕੱਪੜਿਆਂ ਦੀ ਦੁਕਾਨ ’ਤੇ ਫਾਇਰਿੰਗ, ਇੱਕ ਲੜਕੀ ਜ਼ਖ਼ਮੀ

06:57 PM May 03, 2025 IST
punjab news  ਭੀੜ ਭੜੱਕੇ ਵਾਲੇ ਬਾਜ਼ਾਰ ’ਚ ਕੱਪੜਿਆਂ ਦੀ ਦੁਕਾਨ ’ਤੇ ਫਾਇਰਿੰਗ  ਇੱਕ ਲੜਕੀ ਜ਼ਖ਼ਮੀ
ਸ਼ੋਰੂਮ ਦੇ ਸ਼ੀਸ਼ੇ ਵਿੱਚ ਲੱਗੀ ਗੋਲੀ ਦਾ ਨਿਸ਼ਾਨ। -ਫੋਟੋ: ਬੇਦੀ
Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 3 ਮਈ
ਸਥਾਨਕ ਅੱਤ ਭੀੜ ਭੜੱਕੇ ਵਾਲੇ ਬਾਜ਼ਾਰ ਦਰਸ਼ਨੀ ਦਰਵਾਜ਼ੇ ਦੇ ਬਾਹਰ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨਕਾਬਪੋਸ਼ਾਂ ਵੱਲੋਂ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਇਕ ਰੇਡੀਮੇਡ ਕੱਪੜਿਆਂ ਦੇ ਸ਼ੋ ਰੂਮ ਉੱਪਰ ਫਾਇਰਿੰਗ ਕੀਤੀ ਗਈ। ਇਸ ਕਾਰਨ ਦੁਕਾਨ 'ਚ ਕੰਮ ਕਰਨ ਵਾਲੀ ਲੜਕੀ ਜ਼ਖ਼ਮੀ ਹੋ ਗਈ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਏ ਤਿੰਨ ਨਕਾਬਪੋਸ਼ਾਂ ਵੱਲੋਂ ਸਤਿਗੁਰ ਕੁਲੈਕਸ਼ਨ ਨਾਮੀ ਰੇਡੀਮੇਡ ਕੱਪੜਿਆਂ ਦੇ ਸ਼ੋ ਰੂਮ ਉੱਪਰ ਤਾਬੜ ਤੋੜ ਗੋਲੀਆਂ ਚਲਾਈਆਂ, ਜਿਸ ਵਿੱਚ ਸ਼ੋਰੂਮ ਉੱਪਰ ਕੰਮ ਕਰਨ ਵਾਲੀ ਇੱਕ ਲੜਕੀ ਦੇ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਅਤੇ ਲੋਕ ਸਹਿਮ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਅੱਤ ਚਿੰਤਾ ਦਾ ਵਿਸ਼ਾ ਹੈ।
ਗੋਲੀ ਚੱਲਣ ਦੀ ਘਟਨਾ ਤੋਂ ਤੁਰੰਤ ਬਾਅਦ ਸਥਾਨਕ ਡੀਐਸਪੀ ਰਵਿੰਦਰ ਸਿੰਘ ਅਤੇ ਐਸਐਚਓ ਆਪਣੀ ਪੁਲੀਸ ਪਾਰਟੀ ਸਮੇਤ ਮੌਕੇ ਉੱਪਰ ਪਹੁੰਚੇ ਅਤੇ ਘਟਨਾ ਦੀ ਛਾਣਬੀਣ ਲਈ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ।
ਇਸ ਘਟਨਾ ਸਬੰਧੀ ਮੌਕੇ 'ਤੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਕਿਹਾ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੋਈ ਪਈ ਹੈ ਅਤੇ ਪ੍ਰਸ਼ਾਸਨ ਇਸ ਵੱਲ ਬਿਲਕੁਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਜੇ ਇਹੋ ਜਿਹੀਆਂ ਘਟਨਾਵਾਂ ਨੂੰ ਰੋਕਿਆ ਨਾ ਗਿਆ ਤਾਂ ਇਥੋਂ ਦਾ ਵਪਾਰੀ ਵਰਗ ਇਥੋਂ ਪਲਾਇਨ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਸ਼ਹਿਰ ਵਿੱਚ ਪੁਲੀਸ ਦੀ ਨਫਰੀ ਵਧਾਉਣ ਦੀ ਮੰਗ ਕੀਤੀ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰ ਕੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਕੀਤੀ ਜਾ ਸਕੇ।

Advertisement

Advertisement
Advertisement
Advertisement
Author Image

Balwinder Singh Sipray

View all posts

Advertisement