Punjab News: ਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰ
03:49 PM Dec 25, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਦਸੰਬਰ
Punjab News - Road Accident: ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ 'ਤੇ ਗਈ ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਪੰਜ ਮੈਂਬਰੀ ਟੀਮ ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਟੀਮ ਵਿਚ ਚਾਰ ਡਾਕਟਰਾਂ ਸਮੇਤ ਸ਼ਾਮਲ ਪੰਜ ਮੈਂਬਰ ਜ਼ਖ਼ਮੀ ਹੋ ਗਏ।
ਜ਼ਖ਼ਮੀ ਹੋਏ ਚਾਰੇ ਡਾਕਟਰਾਂ ਅਤੇ ਇੱਕ ਫਾਰਮਾਸਿਸਟ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਸਾਰੇ ਜ਼ਖਮੀ ਖਤਰੇ ਤੋਂ ਬਾਹਰ ਹਨ।
ਉਧਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (DGP Arpit Shukla) ਅੱਜ ਮੁੜ ਢਾਬੀ ਗੁਜਰਾਂ ਬਾਰਡਰ 'ਤੇ ਪਹੁੰਚੇ ਅਤੇ ਉਨ੍ਹਾਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਖ਼ਬਰ ਲਿਖੇ ਜਾਣ ਤੱਕ ਇਹ ਮੀਟਿੰਗ ਜਾਰੀ ਸੀ।
Advertisement
Advertisement
Farmer Protest Patiala Medical Team
Advertisement