Punjab News: ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਪਟਿਆਲਾ ਦੇ ਡੀਆਈਜੀ ਦਾ ਅਹੁਦਾ
02:19 PM May 02, 2025 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਮਈ
ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦੀ ਸੇਵਾ ਮੁਕਤੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਜਗ੍ਹਾ ਪਟਿਆਲਾ ਦਾ ਡੀਆਈਜੀ ਲਾਇਆ ਗਿਆ ਹੈ।
ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇਥੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
Advertisement
Advertisement