Punjab News: ਖਨੌਰੀ ਬਾਰਡਰ ਤੋਂ ਹਰਿਆਣਾ ਨੇ ਬੈਰੀਕੇਡ ਹਟਾ ਕੇ ਆਵਾਜਾਈ ਬਹਾਲ ਕੀਤੀ
05:23 PM Mar 21, 2025 IST
ਗੁਰਨਾਮ ਸਿੰਘ ਚੌਹਾਨ
ਪਾਤੜਾਂ, 21 ਮਾਰਚ
ਹਰਿਆਣਾ ਪੁਲੀਸ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ 'ਤੇ ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੇ ਬਣਾਏ ਬੈਰੀਕੇਡਾਂ ਨੂੰ ਬੁਲਡੋਜ਼ਰ ਨਾਲ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 13 ਮਹੀਨੇ ਪਹਿਲਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਧਰਨਾ ਸ਼ੁਰੂ ਕੀਤਾ ਸੀ।
Advertisement
ਬੁੱਧਵਾਰ ਦੇਰ ਰਾਤ ਪੰਜਾਬ ਪੁਲੀਸ ਨੇ ਧਰਨਾ ਸਥਾਨ ਤੋਂ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਕੇ ਮੋਰਚਾ ਉਠਾ ਦਿੱਤਾ ਸੀ। ਉਸ ਤੋਂ ਬਾਅਦ ਵੀਰਵਾਰ ਸਵੇਰ ਤੋਂ ਹਰਿਆਣਾ ਪੁਲੀਸ ਨੇ ਬਾਰਡਰ 'ਤੇ ਲਾਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਅੱਜ ਮੁੱਖ ਮਾਰਗ 'ਤੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਹੈ।
Advertisement
Advertisement