Punjab news ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ, ਭਵਿੱਖ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ
12:47 PM Apr 22, 2025 IST
ਚਰਨਜੀਤ ਭੁੱਲਰ
ਚੰਡੀਗੜ੍ਹ, 22 ਅਪਰੈਲ
Punjab news ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ।
Advertisement
ਅਦਾਲਤ ਨੇ ਕਿਹਾ ਕਿ ਬਾਜਵਾ ਵਿਰੁੱਧ ਜਾਂਚ ਜਾਰੀ ਰਹੇਗੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਅਜੇ ਵੀ ਕਾਇਮ ਰਹੇਗੀ। ਹਾਈ ਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇਕਰ ਭਵਿੱਖ ਵਿੱਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਉਂਝ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ
Advertisement
Advertisement