ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਜੇਲ੍ਹ ’ਚ ਫੈਂਕਿਆਂ ਰਾਹੀਂ ਹੁੰਦੀ ਨਸ਼ਿਆਂ ਦੀ ਸਪਲਾਈ ਰੋਕਣ ਵਿੱਚ ਜੇਲ੍ਹ ਪ੍ਰਸ਼ਾਸਨ ਨਾਕਾਮ

02:19 PM Jun 13, 2025 IST
featuredImage featuredImage
ਸੰਕੇਤਕ ਫੋਟੋ

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 13 ਜੂਨ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਅਪਰਾਧਿਕ ਅਨਸਰਾਂ ਵੱਲੋਂ ਫੈਂਕਿਆਂ ਰਾਹੀਂ ਜੇਲ੍ਹ ਅੰਦਰ ਨਸ਼ਿਆਂ ਦੀ ਸਪਲਾਈ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਨੂੰ ਰੋਕਣ ਵਿੱਚ ਜੇਲ੍ਹ ਪ੍ਰਸ਼ਾਸਨ ਅਸਫਲ ਦਿਖਾਈ ਦੇ ਰਿਹਾ ਹੈ। ਜੇਲ੍ਹ ਅੰਦਰ ਫੈਂਕਿਆਂ ਰਾਹੀਂ ਸੁੱਟੀਆਂ ਜਾ ਰਹੀਆ ਨਸ਼ੇ ਦੀਆਂ ਖੇਪਾਂ ਦੀ ਬਰਾਮਦਗੀ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ ਨਜ਼ਰ ਆ ਰਿਹਾ ਹੈ।
ਥਾਣਾ ਗੋਇੰਦਵਾਲ ਸਾਹਿਬ ਦੇ ਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਤਾਜ਼ਾ ਮਾਮਲੇ ਵਿੱਚ ਬੀਤੇ ਕੱਲ੍ਹ ਜੇਲ੍ਹ ਅੰਦਰ ਫੈਂਕਿਆਂ ਰਾਹੀਂ ਸੁੱਟੇ ਨਸ਼ੇ ਵਿੱਚ 970 ਦੇ ਕਰੀਬ ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਅਤੇ 50 ਦੇ ਕਰੀਬ ਲਾਲ ਰੰਗ ਦੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਤਹਿਤ ਥਾਣਾ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਅਨਸਰ ਖਿਲਾਫ਼ ਮਾਮਲ ਦਰਜ ਕੀਤਾ ਗਿਆ ਹੈ।
ਉੱਥੇ ਹੀ ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਵਿੱਚ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਲਈ ਜੇਲ੍ਹ ਪ੍ਰਸ਼ਾਸਨ ਹਰ ਸੰਭਵ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਦੇ ਚੱਲਦਿਆਂ ਲਗਾਤਾਰ ਨਸ਼ੇ ਅਤੇ ਮੋਬਾਈਲ ਫੋਨ ਆਦਿ ਬਰਾਮਦ ਕੀਤੇ ਜਾ ਰਹੇ ਹਨ।

Advertisement

Advertisement