For the best experience, open
https://m.punjabitribuneonline.com
on your mobile browser.
Advertisement

Punjab News: ਜਥੇਦਾਰ ਗਿਆਨੀ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼, ਨੌਜਵਾਨਾਂ ਨੂੰ ਦਿੱਤੀ ਇਹ ਸੇਧ

02:12 PM Mar 11, 2025 IST
punjab news  ਜਥੇਦਾਰ ਗਿਆਨੀ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼  ਨੌਜਵਾਨਾਂ ਨੂੰ ਦਿੱਤੀ ਇਹ ਸੇਧ
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ
Advertisement

ਜਥੇਦਾਰ ਨੇ ਹੋਲੇ ਮਹੱਲੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਹੁੱਲੜਬਾਜ਼ੀ ਨਾ ਕਰਨ ਤੇ ਦਸਤਾਰਾਂ ਸਜਾ ਕੇ ਆਉਣ ਲਈ ਕਿਹਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਮਾਰਚ 
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਾ ਕੀਤੀ ਜਾਵੇ ਅਤੇ ਮੇਲੇ ਸਮੇਂ ਨਤਮਸਤਕ ਹੋਣ ਵਾਸਤੇ ਆਉਣ ਵਾਲੀ ਸਮੁੱਚੀ ਨੌਜਵਾਨ ਪੀੜ੍ਹੀ ਦਸਤਾਰਾਂ ਸਜਾ ਕੇ ਆਵੇ।
ਅੱਜ ਆਪਣਾ ਪਹਿਲਾ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਵੀਡੀਓ ਸੁਨੇਹੇ ਰਾਹੀ ਸਿੱਖ ਕੌਮ ਨੂੰ ਕਿਹਾ ਕਿ ਸਿੱਖ ਕੌਮ ਕਈ ਕੌਮੀ ਤਿਉਹਾਰ ਮਨਾਉਂਦੀ ਹੈ ਅਤੇ ਇਨ੍ਹਾਂ ਵਿੱਚੋਂ ਹੀ ਇੱਕ ਹੋਲੇ ਮਹੱਲੇ ਦਾ ਤਿਉਹਾਰ ਹੈ। ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵਾਪਰੀਆਂ ਕੁਝ ਘਟਨਾਵਾਂ ਨੇ ਸਾਨੂੰ ਸਾਰਿਆਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਉਣ ਵਾਲਾ ਕੋਈ ਵੀ ਨੌਜਵਾਨ ਜਾਂ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਨਾ ਕਰੇ। ਇਸ ਨਾਲ ਅਜਿਹੇ ਕੌਮੀ ਤਿਉਹਾਰਾਂ ਦੀ ਮਾਣ-ਮਰਿਆਦਾ ਨੂੰ ਢਾਹ ਲੱਗਦੀ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮੌਕੇ ਸਮੁੱਚਾ ਖਾਲਸਾ ਪੰਥ ਇਕੱਠਾ ਹੋ ਰਿਹਾ ਹੈ ਅਤੇ ਅਸੀਂ ਸਾਰੇ ਇਸੇ ਖਾਲਸਾ ਪਰਿਵਾਰ ਦਾ ਹਿੱਸਾ ਹਾਂ। ਇਸ ਲਈ ਖਾਲਸਾ ਪਰਿਵਾਰ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਉਣ ਵਾਲਾ ਹਰ ਇੱਕ ਨੌਜਵਾਨ ਭਾਵੇਂ ਉਸ ਨੇ ਕੇਸ ਨਹੀਂ ਰੱਖੇ ਹੋਏ ਹਨ, ਉਹ ਦਸਤਾਰ ਸਜਾ ਕੇ ਆਵੇ ਅਤੇ ਇਸ ਸਮਾਗਮ ਤੋਂ ਗੁਰਸਿੱਖੀ ਦੀ ਸੇਧ ਲੈ ਕੇ ਜਾਵੇ।

Advertisement

Advertisement

Advertisement
Author Image

Balwinder Singh Sipray

View all posts

Advertisement