ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News - Kabaddi Player Held: ਪਤਨੀ ਦੀ ਹੱਤਿਆ ਦੋਸ਼ ’ਚ ਕਬੱਡੀ ਖਿਡਾਰੀ ਸ਼ਕਤੀਮਾਨ ਕਾਬੂ, ਮਾਂ-ਪਿਓ ਤੇ ਭਰਾ ਨਾਮਜ਼ਦ

04:42 PM Apr 29, 2025 IST
featuredImage featuredImage
ਪੁਲੀਸ ਵੱਲੋਂ ਗ੍ਰਿਫਤਾਰ ਜਸਪ੍ਰੀਤ ਸਿੰਘ ਸ਼ਕਤੀਮਾਨ

ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 29 ਅਪਰੈਲ
ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਗਲਾ ਘੁੱਟ ਕੇ ਮਾਰਨ ਵਾਲੇ ਸਾਬਕਾ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ ਸ਼ਕਤੀਮਾਨ ਨੂੰ ਕੋਟਕਪੂਰਾ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਸ਼ਕਤੀਮਾਨ ਦੇ ਪਿਤਾ ਮਹਿੰਦਰ ਸਿੰਘ, ਮਾਤਾ ਚਰਨਜੀਤ ਕੌਰ ਅਤੇ ਭਰਾ ਸੁਖਵੰਤ ਸਿੰਘ ਨੂੰ ਵੀ ਨਾਮਜ਼ਦ ਕਰ ਕਰਦਿਆਂ ਉਨ੍ਹਾਂ ਨੂੰ ਵੀ ਜਲਦੀ ਗ੍ਰਿਫਤਾਰ ਕਰਨ ਦਾ ਦਾਵਾ ਕੀਤਾ ਹੈ।

Advertisement

ਮ੍ਰਿਤਕਾ ਗਗਨਦੀਪ ਕੌਰ ਦੀ ਫਾਈਲ ਫੋਟੋ

ਜਤਿੰਦਰ ਸਿੰਘ ਡੀਐਸਪੀ ਕੋਟਕਪੂਰਾ ਨੇ ਦੱਸਿਆ ਕਿ ਪਿੰਡ ਬ੍ਰਾਹਮਣਵਾਲਾ ਦੀ ਗਗਨਦੀਪ ਕੌਰ ਦਾ ਵਿਆਹ ਜਸਪ੍ਰੀਤ ਸਿੰਘ ਸ਼ਕਤੀਮਾਨ ਦੇ ਨਾਲ ਕਰੀਬ 17 ਸਾਲ ਪਹਿਲਾਂ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਗਗਨਦੀਪ ਦੇ ਭਰਾ ਬਲਤੇਜ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਸਦੀ ਭੈਣ ਨਾਲ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਅਕਸਰ ਲੜਾਈ ਝਗੜਾ ਕਰਦੇ ਰਹਿੰਦੇ ਸਨ।

Advertisement

ਉਨ੍ਹਾਂ ਦੱਸਿਆ ਕਿ ਪੰਚਾਇਤ ਵਿੱਚ ਫੈਸਲਾ ਹੋਇਆ ਸੀ ਕਿ ਕੁਝ ਜ਼ਮੀਨ ਉਸਦੀ ਭੈਣ ਵਾਹੇਗੀ ਜੋ 25 ਅਪਰੈਲ ਤੋਂ ਸ਼ੁਰੂ ਕਰਨੀ ਸੀ।

ਡੀਐਸਪੀ ਨੇ ਦੱਸਿਆ ਕਿ ਗਗਨਦੀਪ ਕੌਰ ਨੇ ਘਟਨਾ ਵਾਲੇ ਦਿਨ ਸਵੇੇਰੇ ਆਪਣੇ ਭਰਾ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੀ ਜ਼ਮੀਨ ਵਿਚੋਂ ਜਸਪ੍ਰੀਤ ਸਿੰਘ ਸ਼ਕਤੀਮਾਨ, ਉੁਸ ਦਾ ਪਿਤਾ, ਮਾਤਾ ਅਤੇ ਭਰਾ ਮਿਲ ਕੇ ਮਿੱਟੀ ਚੁੱਕਣ ਦੀ ਤਿਆਰੀ ਵਿੱਚ ਹਨ, ਇਸ ਲਈ ਉਹ ਖੇਤ ਜਾ ਰਹੀ ਹੈ।

ਦਰਜ ਸ਼ਿਕਾਇਤ ਅਨੁਸਾਨ ਜਦੋਂ ਬਲਤੇਜ ਸਿੰਘ ਪਿੰਡ ਪਹੁੰਚਿਆ ਤਾਂ ਉਸ ਦੀ ਭੈਣ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਡੀਐਸਪੀ ਜਤਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਨੇ ਚਾਰਾਂ ਖਿਲਾਫ ਕੇਸ ਦਰਜ ਕਰ ਕੇ ਕਤਲ ਪਿੱਛੋਂ ਫ਼ਰਾਰ ਹੋਏ ਸ਼ਕਤੀਮਾਨ ਨੂੰ ਕੁਝ ਘੰਟਿਆਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Advertisement