punjab news: ਸਰਹੱਦ ਪਾਰੋਂ ਤਸਕਰੀ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ; ਤਿੰਨ ਕਿੱਲੋ ਹੈਰਇਨ ਬਰਾਮਦ
10:30 AM Apr 28, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਅਪਰੈਲ
Advertisement
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰੋਂ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਅਟਾਰੀ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਸ਼ਨਾਖਤ ਬਲਵੀਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਇੱਕ ਅਗਾਊਂ ਮਿਲੀ ਸੂਚਨਾ ਦੇ ਅਧਾਰ ’ਤੇ ਕੀਤੀ ਹੈ। ਪੁਲੀਸ ਵੱਲੋਂ ਇਸ ਸੰਬੰਧ ਵਿੱਚ ਕਾਬੂ ਕੀਤੇ ਗਏ ਵਿਅਕਤੀ ਦੇ ਇੱਕ ਹੋਰ ਸਾਥੀ ਦੀ ਗ੍ਰਿਫ਼ਤਾਰੀ ਲਈ ਯਤਨ ਕੀਤਾ ਜਾ ਰਿਹਾ ਹੈ।
Advertisement
ਉਨ੍ਹਾਂ ਕਿਹਾ ਇਨ੍ਹਾਂ ਮੁਲਜ਼ਮਾਂ ਦਾ ਸੰਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ
Advertisement