ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਰਾਜੋਆਣਾ ਮਸਲੇ 'ਤੇ ਧਾਮੀ ਦੀ ਅਗਵਾਈ ਹੇਠਾਂ ਵਿਦਵਾਨਾਂ ਤੇ ਆਗੂਆਂ ਦੀ ਮੀਟਿੰਗ

04:33 PM May 10, 2025 IST
featuredImage featuredImage

ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਮਈ
ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕਈ ਸਾਲਾਂ ਤੋਂ ਕੇਂਦਰ ਕੋਲ ਬਕਾਇਆ ਪਈ ਰਹਿਮ ਦੀ ਪਟੀਸ਼ਨ ਦੇ ਮਾਮਲੇ 'ਤੇ ਵਿਚਾਰ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਵਿਦਵਾਨਾਂ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠਾਂ ਹੋਈ।
ਇਸ ਦੌਰਾਨ ਮਾਮਲੇ ਉਤੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਇਸ ਮਗਰੋਂ ਸ੍ਰੀ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗਾਂ ਦਾ ਦੌਰ ਅਜੇ ਜਾਰੀ ਹੈ ਤੇ ਹੋਰ ਵਿਦਵਾਨਾਂ ਅਤੇ ਹੋਰ ਸਬੰਧਤ ਧਿਰਾਂ ਦੀ ਰਾਇ ਲੈ ਕੇ ਫਿਰ ਕੋਈ ਅੰਤਮ ਫੈਸਲਾ ਲਿਆ ਜਾਵੇਗਾ।

Advertisement

ਬਲਵੰਤ ਸਿੰਘ ਰਾਜੋਆਣਾ

ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ, ਗੁਰਚਰਨ ਸਿੰਘ ਗਰੇਵਾਲ, ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਜਸਮੇਰ ਸਿੰਘ ਲਾਛੜੂ ਸਮੇਤ ਵੱਖ-ਵੱਖ ਵਿਦਵਾਨ ਜਿਵੇਂ ਹਰਦਿੱਤ ਸਿੰਘ, ਡਾ. ਬਲਕਾਰ ਸਿੰਘ, ਡਾ. ਕੇਹਰ ਸਿੰਘ, ਪਰਮਵੀਰ ਸਿੰਘ ਅਤੇ ਜਸਵਿੰਦਰ ਸਿੰਘ ਖੁਣ ਖੁਣ ਕਲਾਂ ਆਦਿ ਸ਼ਾਮਲ ਸਨ।

Advertisement
Advertisement