Punjab News - Paddy Sowing: ਪੰਜਾਬ ਵਿਚ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ, ਸਰਕਾਰ ਵੱਲੋਂ ਪੱਤਰ ਜਾਰੀ
05:15 PM Apr 24, 2025 IST
ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਪਰੈਲ
Punjab News - Paddy Sowing: ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲਵਾਈ ਆਰੰਭ ਹੋਣ ਲਈ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ, ਜਦੋਂ ਕਿ ਲਵਾਈ ਪਹਿਲੀ ਜੂਨ ਸੂਬੇ ਭਰ ਵਿਚ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ।
ਪੱਤਰ ਮੁਤਾਬਕ ਪਹਿਲਾਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹਿਆਂ ਵਿਚ ਲਵਾਈ ਪਹਿਲੀ ਜੂਨ ਤੋਂ ਆਰੰਭ ਹੋਵੇਗੀ। ਇਸੇ ਤਰ੍ਹਾਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿਖੇ ਲਵਾਈ ਦਾ ਆਗ਼ਾਜ਼ ਹੋਵੇਗਾ।
ਬਾਕੀ ਰਹਿੰਦੇ ਜ਼ਿਲ੍ਹਿਆਂ ਮਾਨਸਾ, ਮੋਗਾ, ਬਰਨਾਲਾ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, ਸੰਗਰੂਰ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ 9 ਜੂਨ ਤੋਂ ਝੋਨੇ ਦੀ ਲਵਾਈ ਦਾ ਸਮਾਂ ਤੈਅ ਕੀਤਾ ਗਿਆ ਹੈ।
Advertisement

Advertisement