Punjab News: ਮਮਦੋਟ ਨੇੜੇ ਭਾਰਤੀ ਖੇਤਰ ’ਚ ਦਾਖਲ ਹੋਇਆ ਪਾਕਿਸਤਾਨੀ ਡਰੋਨ
05:31 PM May 13, 2025 IST
ਫ਼ਿਰੋਜ਼ਪੁਰ, 13 ਮਈ
ਸੰਜੀਵ ਹਾਂਡਾ
ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਅੱਜ ਸਵੇਰੇ ਦਸ ਵਜੇ ਦੇ ਕਰੀਬ ਇੱਕ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੁੰਦਾ ਵੇਖਿਆ ਗਿਆ। ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਡਰੋਨ ਨੂੰ ਡੇਗਣ ਲਈ ਕਈ ਰਾਊਂਡ ਫਾਇਰ ਕੀਤੇ, ਜਿਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵੱਲ ਵਾਪਸ ਪਰਤ ਗਿਆ।
ਸਰਹੱਦ ਨਾਲ ਲੱਗਦੇ ਇੱਕ ਪਿੰਡ ਦੇ ਕੁਝ ਵਸਨੀਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਹੈ। ਬੀਐੱਸਐੱਫ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਪੁਲੀਸ ਵੱਲੋਂ ਵੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਸਰਹੱਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ।
Advertisement
Advertisement