ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਕੋਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ

12:11 PM Dec 09, 2024 IST
Representational

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 9 ਦਸੰਬਰ

ਬੀਐਸਐਫ ਨੇ ਬੀਤੀ ਰਾਤ ਅੰਮ੍ਰਿਤਸਰ ਸੈਕਟਰ ਦੇ ਸਰਹੱਤੀ ਖੇਤਰ ਦੇ ਪਿੰਡ ਮੁਹਾਵਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘੁਸਪੈਠ ਦੇ ਇੱਕ ਯਤਨ ਨੂੰ ਉਸ ਵੇਲੇ ਅਸਫਲ ਬਣਾ ਦਿੱਤਾ ਜਦੋਂ ਇੱਕ ਪਾਕਿਸਤਾਨੀ ਵਿਅਕਤੀ ਨੇ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦਾ ਯਤਨ ਕੀਤਾ। ਉਕਤ ਵਿਅਕਤੀ ਬੀਐਸਐਫ ਦੇ ਜਵਾਨਾਂ ਵੱਲੋਂ ਚਲਾਈ ਗਈ ਗੋਲੀ ਨਾਲ ਮਾਰਿਆ ਗਿਆ।

Advertisement

ਬੀਐਸਐਫ ਦੇ ਅਧਿਕਾਰੀਆਂ ਨੇ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਸਰਹੱਦੀ ਪਿੰਡ ਮੁਹਾਵਾ ਦੇ ਨੇੜੇ ਇੱਕ ਵਿਅਕਤੀ ਨੂੰ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿੱਚ ਦਾਖਲ ਹੁੰਦਿਆਂ ਦੇਖਿਆ ਤਾਂ ਡਿਊਟੀ ਦੇ ਤੈਨਾਤ ਚੌਕਸ ਬੀਐਸਐਫ ਦੇ ਜਵਾਨਾਂ ਨੇ ਉਸਨੂੰ ਰੁਕਣ ਲਈ ਆਦੇਸ਼ ਦਿੱਤੇ ਪਰ ਉਹ ਰਾਤ ਦੇ ਹਨੇਰੇ ਦਾ ਲਾਭ ਲੈ ਕੇ ਨਿਰੰਤਰ ਭੱਜਦਾ ਹੋਇਆ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ । ਉਹਨਾਂ ਦੱਸਿਆ ਕਿ ਬੀਐਸਐਫ ਨੇ ਉਸ ਨੂੰ ਰੋਕਣ ਲਈ ਗੋਲੀ ਚਲਾਈ ਅਤੇ ਉਹ ਗੋਲੀ ਲੱਗਣ ਨਾਲ ਮਾਰਿਆ ਗਿਆ ਮਗਰੋ ਜਦੋਂ ਮੌਕੇ ਤੇ ਜਗ੍ਹਾ ਦੀ ਤਲਾਸ਼ੀ ਲਈ ਤਾਂ ਇਸ ਪਾਕਿਸਤਾਨੀ ਵਿਅਕਤੀ ਦੇ ਕੋਲੋਂ ਇੱਕ ਬੈਗ, ਉਸ ਵਿੱਚੋਂ ਕੁਝ ਕੱਪੜੇ ਅਤੇ ਹੋਰ ਸਮਾਨ ਮਿਲਿਆ ਹੈ। ਬੀਐਸਐਫ ਨੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਨੂੰ ਅਗਲੇਰੀ ਕਾਰਵਾਈ ਵਾਸਤੇ ਘਰਿੰਡਾ ਪੁਲੀਸ ਨੂੰ ਸੌਂਪ ਦਿੱਤਾ ਹੈ

Advertisement
Tags :
punjab news