For the best experience, open
https://m.punjabitribuneonline.com
on your mobile browser.
Advertisement

Punjab News: ਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ SGPC ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹ

02:48 PM Dec 25, 2024 IST
punjab news  ਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ sgpc ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹ
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 25 ਦਸੰਬਰ
ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਕੋਲ ਪੇਸ਼ ਹੋਏ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੰਗਤਾਂ ਦੇ ਜੋੜੇ ਸਾਫ ਕਰਨ, ਲੰਗਰ ਦੇ ਜੂਠੇ ਬਰਤਨ ਮਾਂਜਣ ਅਤੇ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਤਨਖ਼ਾਹ ਲਾਈ ਹੈ। ਇਸ ਤੋਂ ਬਾਅਦ ਐਡਵੋਕੇਟ ਧਾਮੀ ਨੇ ਲਾਈ ਗਈ ਤਨਖ਼ਾਹ ਦੀ ਪੂਰਤੀ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਬੈਠ ਕੇ ਸੰਗਤਾਂ ਦੇ ਜੋੜੇ ਸਾਫ ਕੀਤੇ ਹਨ।
ਦੱਸਣਯੋਗ ਹੈ ਕਿ ਐਡਵੋਕੇਟ ਧਾਮੀ ਨੇ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੇ ਖਿਲਾਫ ਇਤਰਾਜ਼ਯੋਗ ਸ਼ਬਦ ਬੋਲੇ ਸਨ। ਬਾਅਦ ਵਿਚ ਆਪਣੀ ਗ਼ਲਤੀ ਦਾ ਅਹਿਸਾਸ ਕਰਦਿਆ ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਮੁਆਫ਼ੀ ਮੰਗੀ ਸੀ ਅਤੇ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਕੋਲੋਂ ਵੀ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਸੀ। ਇਸ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ, ਜਿੱਥੇ ਉਨ੍ਹਾਂ ਹੋਈ ਗ਼ਲਤੀ ਦਾ ਸਪਸ਼ਟੀਕਰਨ ਦਿੱਤਾ ਸੀ।

Advertisement

ਅੱਜ ਇਸ ਮਾਮਲੇ ਵਿੱਚ ਉਹ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਗਏ  ਅਤੇ ਜਿਨ੍ਹਾਂ ਦੇ ਆਦੇਸ਼ ਅਨੁਸਾਰ ਉਹ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ ਵਿਚ ਜੋੜੇ ਸਾਫ਼ ਕਰਨ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।

Advertisement
Author Image

Balwinder Singh Sipray

View all posts

Advertisement