ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਪਾਕਿ ਡਰੋਨ ਰਾਹੀਂ ਸੁੱਟਿਆ ਪਿਸਤੌਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ

12:39 PM Jan 10, 2025 IST
ਸੰਕੇਤਕ ਤਸਵੀਰ।

ਚੰਡੀਗੜ੍ਹ, 10 ਜਨਵਰੀ

Advertisement

ਸੀਮਾ ਸੁਰੱਖਿਆ ਬਲ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਪਿਸਤੌਲ ਅਤੇ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਨੇ ਕਿਹਾ ਕਿ ਦੋ ਅਪਰੇਸ਼ਨਾਂ ਵਿੱਚ ਸੈਨਿਕਾਂ ਨੇ ਪਾਕਿਸਤਾਨੀ ਡਰੋਨਾਂ ਰਾਹੀਂ ਸਰਹੱਦ ਪਾਰ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ।

ਪਹਿਲੀ ਕਾਰਵਾਈ ਵਿੱਚ ਇੱਕ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 520 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ, ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਨਵਾਲ ਤੋਂ ਬਰਾਮਦ ਕੀਤਾ ਗਿਆ ਸੀ। ਦੂਜੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਜਾਤਾਲ ਨੇੜੇ ਸਰਹੱਦੀ ਵਾੜ ਦੇ ਅੱਗੇ ਇੱਕ ਖੇਤ ਵਿੱਚੋਂ ਇੱਕ ਪੀਐਕਸ 5 ਸਟੌਰਮ ਪਿਸਤੌਲ 30 ਬੋਰ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ।

Advertisement

ਅਰਧ ਸੈਨਿਕ ਬਲ ਨੇ ਅੱਗੇ ਕਿਹਾ ਕਿ ਇਹ ਬਰਾਮਦਗੀ ਬੀਐਸਐਫ ਦੀ ਤੁਰੰਤ ਕਾਰਵਾਈ ਅਤੇ ਤਸਕਰੀ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਦੇ ਜਵਾਨਾਂ ਦੀ ਚੌਕਸੀ ਨੂੰ ਦਰਸਾਉਂਦੀ ਹੈ। ਆਈਏਐੱਨਐੱਸ

Advertisement
Tags :
punjab news