ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

06:50 PM Mar 18, 2025 IST
featuredImage featuredImage
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਸੰਜੀਵ ਬੱਬੀ
ਚਮਕੌਰ ਸਾਹਿਬ, 18 ਮਾਰਚ
ਚਮਕੌਰ ਸਾਹਿਬ ਪੁਲੀਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪਿੰਡ ਮਹਿਤੋਤ ਦੇ ਇੱਕ ਵਿਅਕਤੀ ਦੇ ਹੋਏ ਅੰਨ੍ਹੇ ਕਤਲ ਦੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਡੀਐਸਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ 21 ਫਰਵਰੀ ਨੂੰ ਪਿੰਡ ਜੰਡ ਸਾਹਿਬ ਤੋਂ ਪਿੰਡ ਰਾਏਪੁਰ ਨੂੰ ਜਾਂਦੀ ਸੜਕ ’ਤੇ ਗੁਰਬਚਨ ਸਿੰਘ ਪੁੱਤਰ ਵਿਸਾਖਾ ਸਿੰਘ ਪਿੰਡ ਮਹਿਤੋਤ ਦੀ ਲਾਸ਼ ਬਰਾਮਦ ਕੀਤੀ ਗਈ ਸੀ, ਪ੍ਰੰਤੂ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਾ ਲੱਗਣ ਕਾਰਨ ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਦੇ ਬਿਆਨ ’ਤੇ 21 ਫਰਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ।

Advertisement

ਉਨ੍ਹਾਂ ਦੱਸਿਆ ਕਿ ਮਾਮਲਾ ਸ਼ੱਕੀ ਹੋਣ ਕਾਰਨ ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਨ੍ਹਾਂ ਵੱਲੋਂ ਇੱਥੋਂ ਦੇ ਡੀਐਸਪੀ ਮਨਜੀਤ ਸਿੰਘ ਔਲਖ, ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਡੱਲਾ ਪੁਲੀਸ ਚੌਂਕੀ ਦੇ ਇੰਚਾਰਜ ਸ਼ਿੰਦਰਪਾਲ ਸਿੰਘ ਆਧਾਰਿਤ ਸਪੈਸ਼ਲ ਟੀਮ ਦਾ ਗਠਨ ਕਰਕੇ ਮਾਮਲੇ ਦੀ ਪੜਤਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗੁਰਬਚਨ ਸਿੰਘ ਦੇ ਫੋਨ ਦੀ ਕਾਲ ਡਿਟੇਲ ਨੂੰ ਖੰਗਾਲਿਆ ਗਿਆ ਜਿਸ ਦੌਰਾਨ ਗੁਰਨਾਮ ਸਿੰਘ ਪੁੱਤਰ ਨਿੱਕਾ ਸਿੰਘ ਪਿੰਡ ਬੈਨੀਜਾਰ ਜ਼ਿਲਾ ਫਤਿਹਗੜ੍ਹ ਸਾਹਿਬ ਦਾ ਨੰਬਰ ਸ਼ੱਕੀ ਜਾਪਿਆ, ਜਿਹੜਾ ਕਿ ਮ੍ਰਿਤਕ ਦੀ ਲੜਕੀ ਦੇ ਸਹੁਰੇ ਪਰਿਵਾਰ ਦਾ ਰਿਸ਼ਤੇਦਾਰ ਹੈ।

ਉਨ੍ਹਾਂ ਦੱਸਿਆ ਕਿ ਤਕਨੀਕੀ ਸਬੂਤਾਂ ਅਤੇ ਸੋਰਸਾਂ ਦੇ ਆਧਾਰ ਤੇ ਇਹ ਸਪਸ਼ਟ ਹੋ ਗਿਆ ਕਿ ਗੁਰਬਚਨ ਸਿੰਘ ਦਾ ਕਤਲ ਗੁਰਨਾਮ ਸਿੰਘ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਮਾਰਚ ਨੂੰ ਪਿੰਡ ਮਹਿਤੋਤ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਸਾਬਕਾ ਸਰਪੰਚ ਨੇ ਉਸ ਨੂੰ ਪੁਲੀਸ ਕੋਲ ਪੇਸ਼ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਗੁਰਬਚਨ ਸਿੰਘ ਆਪਣੀ ਲੜਕੀ ਪਰਮਿੰਦਰ ਕੌਰ ਕੋਲ ਗਿਆ ਹੋਇਆ ਸੀ ਅਤੇ ਉੱਥੇ ਹੀ ਗੁਰਨਾਮ ਸਿੰਘ ਵੀ ਆਇਆ ਹੋਇਆ ਸੀ ਜਿਨ੍ਹਾਂ ਨੇ ਰਾਤ ਸਮੇਂ ਸ਼ਰਾਬ ਪੀਤੀ, ਜਿਸ ਦੌਰਾਨ ਗੁਰਬਚਨ ਸਿੰਘ ਨੇ ਗੁਰਨਾਮ ਸਿੰਘ ਨੂੰ ਆਪਣੀ ਵਿਧਵਾ ਹੋਈ ਲੜਕੀ ਨਾਲ ਵਿਆਹ ਕਰਨ ਲਈ ਕਿਹਾ ਜਿਸ ਤੋਂ ਤੈਸ਼ ਵਿੱਚ ਆ ਕੇ ਉਸ ਨੇ ਗੁਰਬਚਨ ਸਿੰਘ ਨੂੰ ਕਤਲ ਕਰਨ ਦੀ ਸਾਜਿਸ਼ ਰਚੀ। ਉਨ੍ਹਾਂ ਦੱਸਿਆ ਕਿ ਇਸੇ ਸਾਜਿਸ਼ ਤਹਿਤ ਉਸ ਨੇ 20 ਫਰਵਰੀ ਨੂੰ ਗੁਰਬਚਨ ਸਿੰਘ ਨੂੰ ਫੋਨ ਕਰਕੇ ਸ਼ਰਾਬ ਪੀਣ ਲਈ ਪਿੰਡ ਧੌਲਰਾਂ ਬੁਲਾ ਲਿਆ ਅਤੇ ਸ਼ਰਾਬ ਪਿਲਾਉਣ ਉਪਰੰਤ ਪਿੰਡ ਜੰਡ ਸਾਹਿਬ ਤੋਂ ਪਿੰਡ ਰਾਏਪੁਰ ਨੂੰ ਜਾਂਦੀ ਸੜਕ ’ਤੇ ਸੁੰਨਸਾਨ ਜਗ੍ਹਾ ਤੇ ਗੁਰਬਚਨ ਸਿੰਘ ਦਾ ਕਤਲ ਕਰ ਦਿੱਤਾ।

Advertisement

Advertisement