Punjab news ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਈਡੀ ਦਫਤਰ ਅੱਗੇ ਧਰਨਾ
02:53 PM Apr 16, 2025 IST
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਚੰਡੀਗੜ੍ਹ ਵਿਚ ਈਡੀ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੰਜਾਬੀ ਟ੍ਰਿਬਿਊਨ
ਆਤਿਸ਼ ਗੁਪਤਾ
ਚੰਡੀਗੜ੍ਹ, 16 ਅਪਰੈਲ
Punjab news ਪੰਜਾਬ ਕਾਂਗਰਸ ਨੇ ਅੱਜ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸੈਕਟਰ ਨੌਂ ਵਿਚਲੇ ਈਡੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਉੱਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ।
Advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਝੂਠੇ ਕੇਸ ਦਰਜ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਧੱਕੇਸ਼ਾਹੀਆਂ ਨੂੰ ਕਾਂਗਰਸ ਪਾਰਟੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ ਅਤੇ ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਸੰਘਰਸ਼ ਕਰਕੇ ਇਸ ਮੰਦਭਾਗੀ ਕਾਰਵਾਈ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ, ‘‘ਅਸੀਂ ਕਿਸੇ ਵੀ ਤਾਨਾਸ਼ਾਹੀ ਤਾਕਤ ਅੱਗੇ ਗੋਡੇ ਨਹੀਂ ਟੇਕਾਂਗੇ।’’
Advertisement
Advertisement