Punjab News: ਪੰਜਾਬ ਸਰਕਾਰ ਪੁਲੀਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ :ਕਿਸਾਨ ਆਗੂ
10:24 AM Dec 30, 2024 IST
ਅੰਮ੍ਰਿਤਸਰ, 30 ਦਸੰਬਰ
ਸਾਂਝਾ ਕਿਸਾਨ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਆਪਣੀ ਤਾਕਤ ਦੀ ਦੁਰਵਰਤੋਂ ਨਾ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਸਾਥ ਦੇਣ। ਪੰਜਾਬ ਦੇ ਕਿਸਾਨਾਂ ਨੇ ਸੋਮਵਾਰ ਨੂੰ ਸੂਬਾ ਪੱਧਰੀ ਬੰਦ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਅਤੇ ਰੇਲ ਆਵਾਜਾਈ ਵੀ ਬੰਦ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੀਤਾ ਗਿਆ ਇਹ ਬੰਦ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਹੈ। ਸਰਵਣ ਸਿੰਘ ਪੰਧੇਰ ਨੇ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਬੰਦ ਦੀ ਪੁਰਜ਼ੋਰ ਹਮਾਇਤ ’ਤੇ ਜ਼ੋਰ ਦਿੰਦਿਆਂ ਕਿਹਾ, ''ਇਸ ਧਰਨੇ ਵਿੱਚ ਤਿੰਨ ਕਰੋੜ ਪੰਜਾਬੀ ਸ਼ਾਮਲ ਹੋਏ ਹਨ ਅਤੇ ਪੰਜਾਬ ਭਰ ਵਿੱਚ ਤਕਰੀਬਨ 95 ਤੋਂ 97 ਫੀਸਦੀ ਆਵਾਜਾਈ ਠੱਪ ਹੈ।''
Advertisement
ਪੰਧੇਰ ਨੇ ਕਿਹਾ ਕਿ ਐੱਮਐਸਪੀ ਦੀ ਗਾਰੰਟੀ ਦੇਸ਼ ਦੀ ਆਰਥਿਕਤਾ ਅਤੇ ਇਸਦੇ ਕਿਸਾਨਾਂ ਲਈ ਅਤੀ ਜ਼ਰੂਰੀ ਹੈ। ਸਾਡੀਆਂ ਮੰਗਾਂ ਵਿੱਚ ਕਰਜ਼ਾ ਮੁਆਫ਼ੀ, ਨਰੇਗਾ ਤਹਿਤ 200 ਦਿਨ ਦਾ ਕੰਮ, ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਅਤੇ ਸੰਵਿਧਾਨ ਦੀ ਪੰਜਵੀਂ ਅਨੁਸੂਚੀ ਨੂੰ ਲਾਗੂ ਕਰਨਾ ਵੀ ਸ਼ਾਮਲ ਹੈ।
ਇਹ ਸਿਰਫ਼ ਕਿਸਾਨਾਂ ਬਾਰੇ ਨਹੀਂ ਹੈ ਇਹ ਆਨਲਾਈਨ ਕਾਰਨ ਪ੍ਰਭਾਵਿਤ ਹੋ ਰਹੇ ਕਾਰੋਬਾਰਾਂ, ਸਿੱਖਿਆ ਅਤੇ ਸਿਹਤ ਸੰਭਾਲ ਦੇ ਨਿੱਜੀਕਰਨ ਅਤੇ ਹੋਰ ਮੁੱਦਿਆਂ ਬਾਰੇ ਵੀ ਹੈ। ਪੰਧੇਰ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਬਹਿਬਲ ਕਲਾਂ ਗੋਲੀਬਾਰੀ ਵਰਗੀਆਂ ਪਿਛਲੀਆਂ ਘਟਨਾਵਾਂ ਦਾ ਹਵਾਲਾ ਦਿੱਤਾ ਅਤੇ ਪੁਲੀਸ ਬਲਾਂ ਦੀ ਦੁਰਵਰਤੋਂ ਕਰਨ ਦੀ ਬਜਾਏ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੁਲੀਸ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਇੱਕਜੁੱਟ ਨਹੀਂ ਹੁੰਦੇ, ਉਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰੇਗੀ। ਪੰਜਾਬ ਵਾਸੀ ਅੱਜ ਇੱਕਜੁੱਟ ਹੋ ਕੇ ਮੋਦੀ ਸਰਕਾਰ ਤੇ ਭਾਰੀ ਦਬਾਅ ਪਾ ਰਹੇ ਹਨ। ਆਈਏਐਨਐਸ
Advertisement