ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਪੰਜਾਬ ਪੁਲੀਸ ਵੱਲੋਂ 450 ਹੋਰ ਕਿਸਾਨਾਂ ਨੂੰ ਰਿਹਾਅ ਕਰਨ ਦਾ ਐਲਾਨ

04:11 PM Mar 24, 2025 IST
featuredImage featuredImage
ਫਾਈਲ ਫੋਟੋ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਾਰਚ

Advertisement

Punjab News: ਕਿਸਾਨ ਯੂਨੀਅਨਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਵਿਚਕਾਰ ਪੰਜਾਬ ਪੁਲੀਸ ਨੇ ਸੋਮਵਾਰ ਨੂੰ 450 ਹੋਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪਿਛਲੇ ਹਫ਼ਤੇ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਈ ਕਿਸਾਨ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਨੇ ਕਿਸਾਨਾਂ ਦੇ ਗੁੰਮ ਹੋਏ ਸਾਮਾਨ ਦਾ ਪਤਾ ਲਗਾਉਣ ਲਈ ਵੀ ਵਚਨਬੱਧਤਾ ਪ੍ਰਗਟਾਈ।

ਕਿਸਾਨ ਯੂਨੀਅਨਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਲਾਪਤਾ ਕਿਸਾਨਾਂ ਦੀ ਰਿਹਾਈ ਤੇ ਉਨ੍ਹਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਗਈ ਸੀ। ਇਕ ਬਿਆਨ ਵਿਚ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਪੁਸ਼ਟੀ ਕੀਤੀ ਕਿ ਲਗਭਗ 800 ਕਿਸਾਨਾਂ ਨੂੰ ਪਹਿਲਾਂ ਹੀ ਪੁਲੀਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ, ਅਪਾਹਜ ਵਿਅਕਤੀਆਂ, ਡਾਕਟਰੀ ਸਥਿਤੀਆਂ ਵਾਲੇ ਕਿਸਾਨਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਆਦਿ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ।

Advertisement

ਉਨ੍ਹਾਂ ਕਿਹਾ, "ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ।" ਹਿਰਾਸਤ ਵਿੱਚ ਲਏ ਕਿਸਾਨਾਂ ਦੇ ਸਾਮਾਨ ਬਾਰੇ ਚਿੰਤਾਵਾਂ ਦੇ ਸਬੰਧ ਵਿੱਚ ਗਿੱਲ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜਾਇਦਾਦ ਦੀ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ, ਪਟਿਆਲਾ ਜ਼ਿਲ੍ਹਾ ਪੁਲੀਸ ਨੇ ਐੱਸਪੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ।

ਉਨ੍ਹਾਂ ਕਿਹਾ ਹੈ ਕਿ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨ ਤੁਰੰਤ ਸਹਾਇਤਾ ਲਈ ਉਨ੍ਹਾਂ ਨਾਲ ਸਿੱਧਾ 90713-00002 ’ਤੇ ਸੰਪਰਕ ਕਰ ਸਕਦੇ ਹਨ। ਗਿੱਲ ਨੇ ਇਹ ਵੀ ਪੁਸ਼ਟੀ ਕੀਤੀ ਕਿ ਪਟਿਆਲਾ ਪੁਲੀਸ ਨੇ ਇਸ ਮਾਮਲੇ ਨਾਲ ਸਬੰਧਤ ਤਿੰਨ ਐੱਫਆਈਆਰ ਦਰਜ ਕਰ ਲਈਆਂ ਹਨ।

 

Advertisement
Tags :
punjab news