ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਪੰਜਾਬ ਪੁਲੀਸ ਵੱਲੋਂ 101 ਨਸ਼ਾ ਤਸਕਰਾਂ ਗ੍ਰਿਫ਼ਤਾਰ

01:16 PM May 23, 2025 IST
featuredImage featuredImage
ਸੰਕੇਤਕ ਤਸਵੀਰ। Source DGP/X

ਚੰਡੀਗੜ੍ਹ, 23 ਮਈ

Advertisement

ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਪੁਲੀਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਸ਼ੁੱਕਰਵਾਰ ਨੂੰ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ 82ਵੇਂ ਦਿਨ ਵੀਰਵਾਰ ਨੂੰ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਕੀਤੀਆਂ ਗਈਆਂ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲੀਸ ਜ਼ਿਲ੍ਹਿਆਂ ਵਿੱਚ ਇਹ ਕਾਰਵਾਈ ਇੱਕੋ ਸਮੇਂ ਕੀਤੀ ਗਈ। ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਦੇ ਅਨੁਸਾਰ 1,300 ਪੁਲੀਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ 460 ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕੁੱਲ 79 ਐਫਆਈਆਰ’ਜ਼ ਦਰਜ ਕੀਤੀਆਂ ਗਈਆਂ।

Advertisement

ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲੀਸ ਨੇ 497 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ। -ਪੀਟੀਆਈ

Advertisement
Tags :
punjab news