Punjab News ਚੰਡੀਗੜ੍ਹ ਧਰਨੇ ਨੂੰ ਅਸਫਲ ਕਰਨ ਲਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ
ਪੱਤਰ ਪ੍ਰੇਰਕ
ਬਠਿੰਡਾ , 4 ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਪੁਲੀਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲੀਸ ਨੇ ਅੱਜ ਤੜਕੇ ਬਠਿੰਡਾ ਦੇ ਅੱਧੀ ਦਰਜਨ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ। ਜਿਸ ਵਿੱਚ ਸਰੂਪ ਲੱਖੋਵਾਲ ਟਕੈਤ ਦੇ ਸਰੂਪ ਸਿੰਘ ਰਾਮਾ, ਬੀਕੇਯੂ ਰਾਜੇਵਲ ਦੇ ਜਿਲ੍ਹਾ ਪ੍ਰਧਾਨ ਗਰਮੇਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਕੰਨਵੀਨਰ, ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਹਰਨੇਕ ਸਿੰਘ ਆਲੀਕੇ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ।
ਇਸ ਤੋਂ ਇਲਾਵਾ ਦਰਸ਼ਨ ਸਿੰਘ ਮਾਈਸਰਖਾਨਾ , ਪਰਮਜੀਤ ਕੌਰ ਕੋਟੜਾ ਨੂੰ ਵੀ ਫੜ੍ਹਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਸਿੰਗਾਰਾ ਮਾਨ, ਝੰਡਾ ਸਿੰਘ ਜੇਠੂਕੇ, ਕੁੱਲਹਿੰਦ ਕਿਸਾਨ ਬਲਕਰਨ ਸਿੰਘ ਬਰਾੜ ਦੇ ਘਰ ਛਾਪੇਪਾਰੀ ਕੀਤੀ ਗਈ ਹੈ। ਇਸ ਸਬੰਧੀ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਉਨ੍ਹਾਂ ਨੂੰ ਸਵੇਰੇ 3 ਵਜੇ ਫੜਨ ਲਈ ਪੁਲੀਸ ਘਰ ਪੁੱਜੀ ਸੀ ਪਰ ਉਹ ਬਚ ਕੇ ਨਿੱਕਲਣ ਵਿੱਚ ਸਫਲ ਰਹੇ। ਉਨ੍ਹਾਂ ਸੂਬਾ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ।