ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਇਨਕਲਾਬੀ ਕੇਂਦਰ ਤੇ ਲੋਕ ਮੋਰਚੇ ਵੱਲੋਂ ਪਹਿਲਗਾਮ ਹਮਲੇ ਤੇ ਜੰਗ ਵਿਰੁੱਧ ਮੁਜ਼ਾਹਰਾ

04:19 PM May 08, 2025 IST
featuredImage featuredImage
ਜੰਗ ਵਿਰੋਧੀ ਮੁ਼ਜ਼ਾਹਰਾ ਕਰਦੇ ਹੋਏ ਲੋਕ।

ਪਰਸ਼ੋਤਮ ਬੱਲੀ
ਬਰਨਾਲਾ, 8 ਮਈ
ਪਹਿਲਗਾਮ ਘਟਨਾ ਦੀ ਕਥਿਤ ਫਿਰਕੂ ਸਿਆਸੀ ਮਨੋਰਥਾਂ ਲਈ ਵਰਤੋਂ ਖ਼ਿਲਾਫ਼ ਅਤੇ ਭਾਰਤ ਸਰਕਾਰ ਵੱਲੋਂ ਬਦਲੇ ਦੇ ਨਾਂ ਹੇਠ ਪਾਕਿਸਤਾਨ ਖ਼ਿਲਾਫ਼ ਵਿੱਢੀ ਜੰਗ ਦੇ ਵਿਰੋਧ ਵਿਚ ਇਨਕਲਾਬੀ ਜਥੇਬੰਦੀਆਂ ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਬਰਨਾਲਾ ਵਿਖੇ ਭਰਵੀਂ ਇਕੱਤਰਤਾ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਦੋਸ਼ ਲਾਇਆ ਕਿ ਇਸ ਘਟਨਾ ਖ਼ਿਲਾਫ਼ ਸਭਨਾਂ ਭਾਈਚਾਰਿਆਂ ਵੱਲੋਂ ਦਿਖਾਈ ਇੱਕਮੁੱਠਤਾ ਦੇ ਬਾਵਜੂਦ ਇਸ ਦੀ ਵਰਤੋਂ ਦੇਸ਼ ਭਰ ਅੰਦਰ ਫਿਰਕੂ ਧਰੁਵੀਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਹਿਲਾਂ ਹੀ ਵਿਤਕਰੇ ਦਾ ਸ਼ਿਕਾਰ ਘੱਟ ਗਿਣਤੀ ਮੁਸਲਿਮ ਅਤੇ ਕਸ਼ਮੀਰੀ ਭਾਈਚਾਰੇ ਖ਼ਿਲਾਫ਼ ਲਾਮਬੰਦੀ ਤੇ ਨਫ਼ਰਤ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ।
ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਮੁਖਤਿਆਰ ਸਿੰਘ ਪੂਹਲਾ ਨੇ ਤੱਥਾਂ ਅਤੇ ਅੰਕੜਿਆਂ ਦੇ ਹਵਾਲੇ ਨਾਲ ਮੁਲਕ ਅੰਦਰ ਚੱਲ ਰਹੀ ਉਸ ‘ਸਾਮਰਾਜੀ ਲੁੱਟ’ ਦੀ ਚਰਚਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਨੂੰ ਜੰਗੀ ਜਨੂਨ ਅਤੇ ਅੰਨ੍ਹੀ ਦੇਸ਼ ਭਗਤੀ ਦੇ ਗੁਬਾਰ ਹੇਠ ਢਕਿਆ ਜਾ ਰਿਹਾ ਹੈ। ਉਹਨਾਂ ਇਸ ਜੰਗੀ ਜਨੂੰਨ ਨੂੰ ਰੱਦ ਕਰਨ ਅਤੇ ਸਾਮਰਾਜੀ ਲੁੱਟ ਖ਼ਿਲਾਫ਼ ਸਭਨਾਂ ਤਬਕਿਆਂ ਦੀ ਸਾਂਝ ਉਸਾਰਨ ਦਾ ਸੱਦਾ ਦਿੱਤਾ।

Advertisement

ਬਰਨਾਲਾ ਵਿਖੇ ਸੂਬਾਈ ਇਕੱਤਰਤਾ ਨੂੰ ਸੰਬੋਧਨ ਕਰਦੇ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੰਵਲਜੀਤ ਖੰਨਾ ਤੇ ਮੰਚ 'ਤੇ ਬਿਰਾਜਮਾਨ ਬੁਲਾਰੇ।

ਲੋਕ ਮੋਰਚਾ ਪੰਜਾਬ ਦੀ ਆਗੂ ਸ਼ੀਰੀ ਨੇ ਇਸ ਘਟਨਾ ਦੇ ਪਿਛੋਕੜ ਵਿੱਚ ਕਸ਼ਮੀਰ ਮਸਲੇ ਬਾਰੇ ਚਰਚਾ ਕੀਤੀ। ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਸਕੱਤਰ ਕੰਵਲਜੀਤ ਖੰਨਾ ਨੇ ਕਬਾਇਲੀ ਇਲਾਕਿਆਂ ਅੰਦਰ ਕਾਰਪੋਰੇਟਾਂ ਦੀ ਲੁੱਟ ਨੂੰ ਸੌਖਾ ਕਰਨ ਅਤੇ ਹਰ ਤਰ੍ਹਾਂ ਦੇ ਲੋਕ ਵਿਰੋਧ ਨੂੰ ਗੋਲੀਆਂ ਨਾਲ ਦਬਾਉਣ ਵਾਲੇ ਅਪਰੇਸ਼ਨ ਕਗਾਰ ਬਾਰੇ ਚਾਨਣਾ ਪਾਇਆ। ਉਹਨਾਂ ਨੇ ਭਾਰਤੀ ਹਕੂਮਤ ਵੱਲੋਂ ਜਲ, ਜੰਗਲ, ਜ਼ਮੀਨ ਸਮੇਤ ਸਭ ਸੋਮੇ ਅਮਰੀਕਾ ਵਰਗੇ ਸਾਮਰਾਜੀ ਦੇਸ਼ਾਂ ਅਤੇ ਵੱਡੇ ਕਾਰਪੋਰੇਟਾਂ ਦੇ ਲਈ ਖੋਲ੍ਹਣ ਖ਼ਿਲਾਫ਼ ਆਵਾਜ਼ ਉਠਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਹਾਜ਼ਰ ਇਕੱਠ ਵੱਲੋਂ ਬਸਤਰ ਅੰਦਰ ਆਦਿਵਾਸੀਆਂ ਅਤੇ ਇਨਕਲਾਬੀਆਂ ਦੇ ਭਾਰਤੀ ਹਕੂਮਤ ਵੱਲੋਂ ਕੀਤੇ ਜਾ ਰਹੇ ਕਤਲਾਂ ਅਤੇ ਅਪਰੇਸ਼ਨ ਕਗਾਰ ਖਿਲਾਫ, ਭਗਵੰਤ ਮਾਨ ਸਰਕਾਰ ਵੱਲੋਂ ਧਰਨਿਆਂ, ਰੋਸ ਪ੍ਰਦਰਸ਼ਨਾਂ ਉੱਤੇ ਲਾਈ ਪਾਬੰਦੀ ਖ਼ਿਲਾਫ਼, ਸਾਰੀਆਂ ਮੌਕਾਪ੍ਰਸਤ ਸਿਆਸੀ ਧਿਰਾਂ ਵੱਲੋਂ ਪਾਣੀਆਂ ਦੇ ਮੁੱਦੇ ਦੀ ਲੋਕਾਂ ਵਿੱਚ ਟਕਰਾਅ ਭੜਕਾਉਣ ਲਈ ਕੀਤੀ ਜਾ ਰਹੀ ਵਰਤੋਂ ਖ਼ਿਲਾਫ਼ ਅਤੇ ਮੋਦੀ ਹਕੂਮਤ ਵੱਲੋਂ ਆਮ ਲੋਕਾਂ ਉੱਤੇ ‘ਮੜ੍ਹੀ’ ਜੰਗ ਖ਼ਿਲਾਫ਼ ਮਤੇ ਪਾਸ ਕੀਤੇ ਗਏ।
ਇਕੱਤਰਤਾ ਦੌਰਾਨ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰਜ਼ , ਤਰਕਸ਼ੀਲ ਅਤੇ ਜਮਹੂਰੀ ਹਿੱਸਿਆਂ ਵੱਲੋਂ ਸ਼ਿਰਕਤ ਕੀਤੀ ਗਈ। ਕਈ ਲੋਕਾਂ ਵੱਲੋਂ ਗੀਤ ਅਤੇ ਕਵਿਤਾਵਾਂ ਪੇਸ਼ ਕੀਤੇ ਗਏ। ਦੋਵਾਂ ਜਥੇਬੰਦੀਆਂ ਵੱਲੋਂ ਇੱਕ ਮਹੀਨਾ ਇਸ ਮੁਹਿੰਮ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਇਸ ਦੇ ਨਾਲ ਹੀ 22 ਤਰੀਕ ਨੂੰ ਗਰੀਨ ਹੰਟ ਵਿਰੋਧੀ ਪਲੇਟਫਾਰਮ ਵੱਲੋਂ ਆਦਿਵਾਸੀਆਂ ’ਤੇ ਢਾਹੇ ਜਾ ਰਹੇ ਜ਼ੁਲਮਾਂ ਖ਼ਿਲਾਫ਼ ਸੰਗਰੂਰ ਵਿਖੇ ਕੀਤੀ ਜਾ ਰਹੀ ਇਕੱਤਰਤਾ ਦਾ ਸਮਰਥਨ ਕੀਤਾ ਗਿਆ। ਮੰਚ ਦੀ ਸੰਚਾਲਨਾ ਸੁਖਵਿੰਦਰ ਸਿੰਘ ਬਠਿੰਡਾ ਨੇ ਕੀਤੀ।

 

Advertisement

Advertisement