Punjab News - Road Accident: ਲੁਧਿਆਣਾ-ਜਲੰਧਰ ਸੜਕ 'ਤੇ ਹਾਦਸੇ ਵਿੱਚ ਦੋ ਹਲਾਕ
01:17 PM Dec 31, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਫਗਵਾੜਾ, 31 ਦਸੰਬਰ
Punjab News - Road Accident: ਲੁਧਿਆਣਾ-ਜਲੰਧਰ ਹਾਈਵੇਅ 'ਤੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਫਿਲੌਰ ਦੇ ਮਹਿਸਮਪੁਰ ਪਿੰਡ ਦੇ ਪੰਕਜ ਅਤੇ ਜਲੰਧਰ ਦੇ ਟੈਕਸੀ ਡਰਾਈਵਰ ਦੀਪਕ ਬੱਗਾ ਵਜੋਂ ਹੋਈ ਹੈ।
Advertisement
ਰਿਪੋਰਟਾਂ ਅਨੁਸਾਰ ਪੀੜਤ ਲੁਧਿਆਣਾ ਤੋਂ ਜਲੰਧਰ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਸਾਹਮਣੇ ਤੋਂ ਆ ਰਹੇ ਇਕ ਵਾਹਨ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਕਾਰਨ ਪੰਕਜ ਅਤੇ ਦੀਪਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਸਥਾਨਕ ਪੁਲੀਸ ਵੱਲੋਂ ਘਟਨਾ ਦੀ ਜਾਂਚ ਕਰ ਕੀਤੀ ਜਾ ਰਹੀ ਹੈ।
Advertisement
Advertisement