ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਬੈਠਕ

06:16 PM Jan 09, 2025 IST

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 9 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੀਤੇ ਕੱਲ੍ਹ ਮੁਲਾਕਾਤ ਕੀਤੇ ਜਾਣ ਮਗਰੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ। ਜਥੇਦਾਰ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਦੇ ਵੇਰਵਿਆਂ ਬਾਰੇ ਫਿਲਹਾਲ ਕਿਸੇ ਵੀ ਧਿਰ ਵੱਲੋਂ ਖੁਲਾਸਾ ਨਹੀਂ ਕੀਤਾ ਗਿਆ ਹੈ। ਹਾਲਾਂਕਿ ਚਰਚਾ ਹੈ ਕਿ ਇਸ ਮੀਟਿੰਗ ਦੌਰਾਨ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਚਰਚਾ ਕੀਤੀ ਗਈ ਹੈ। ਐਡਵੋਕੇਟ ਧਾਮੀ ਇਸ ਕਮੇਟੀ ਦੇ ਪ੍ਰਧਾਨ ਹਨ ਅਤੇ ਹੁਣ ਤੱਕ ਇਸ ਕਮੇਟੀ ਦੀ ਕੋਈ ਵੀ ਮੀਟਿੰਗ ਨਹੀਂ ਹੋਈ। ਉਧਰ ਧਾਮੀ ਨੇ ਇਕ ਵੀਡੀਓ ਸੁਨੇਹੇ ਵਿਚ ਸਪਸ਼ਟ ਕੀਤਾ ਕਿ ਇਹ ਰੁਟੀਨ ਬੈਠਕ ਸੀ ਤੇ ਇਸ ਬਾਰੇ ਲਾਏ ਜਾ ਰਹੇ ਕਿਆਸ ਬੇਲੋੜੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਬੁੱਧਵਾਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਕਮੇਟੀ ਦੇ ਕਾਰਨ ਬਣ ਰਹੇ ਕਾਨੂੰਨੀ ਅੜਿੱਕੇ ਬਾਰੇ ਜਾਣੂ ਕਰਵਾਇਆ ਸੀ। ਵਫਦ ਦਾ ਕਹਿਣਾ ਸੀ ਕਿ ਅਕਾਲ ਤਖਤ ਵੱਲੋਂ ਬਣਾਈ ਗਈ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਵਿੱਚ ਕਾਨੂੰਨੀ ਤੌਰ ਤੇ ਦਖਲਅੰਦਾਜ਼ੀ ਨਹੀਂ ਕਰ ਸਕਦੀ ਹੈ। ਇਸ ਨਾਲ ਪਾਰਟੀ ਦੀ ਹੋਂਦ ਨੂੰ ਸੰਕਟ ਪੈਦਾ ਹੋ ਸਕਦਾ ਹੈ। ਪਾਰਟੀ ਦੀ ਚੋਣ ਸਿਰਫ ਸੰਵਿਧਾਨ ਮੁਤਾਬਕ ਕੀਤੀ ਜਾ ਸਕਦੀ ਹੈ।

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਕ ਵੀਡੀਓ ਸੁਨੇਹੇ ਰਾਹੀਂ ਸਪਸ਼ਟ ਕੀਤਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਮੁਲਾਕਾਤ ਇੱਕ ਰੂਟੀਨ ਮੁਲਾਕਾਤ ਸੀ। ਉਹ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ ਅਤੇ ਉਨ੍ਹਾਂ ਨੂੰ ਮਿਲਣ ਵਾਸਤੇ ਚਲੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਬਾਰੇ ਲਾਏ ਜਾ ਰਹੇ ਸਭ ਕਿਆਸ ਬੇਅਰਥ ਹਨ। ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਬੀਤੇ ਕੱਲ੍ਹ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਫੌਰੀ ਮਗਰੋਂ 10 ਜਨਵਰੀ ਨੂੰ ਚੰਡੀਗਡ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਸੀ। ਬੈਠਕ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਅਤੇ ਹੋਰ ਅਸਤੀਫਿਆਂ ਸਮੇਤ ਪਾਰਟੀ ਦੀ ਭਰਤੀ ਸਬੰਧੀ ਵਿਚਾਰ ਚਰਚਾ ਹੋਵੇਗੀ।

Advertisement