ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਵਿਧੀ ਵਿਧਾਨ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਸੁਝਾਅ ਮੰਗੇ

05:57 PM Mar 29, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਮਾਰਚ
ਬਜਟ ਇਜਲਾਸ ਵਿੱਚ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਵਿਧੀ ਵਿਧਾਨ ਬਣਾਉਣ ਦਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਿਸ਼ਾ ਵਿੱਚ ਪ੍ਰਕਿਰਿਆ ਆਰੰਭ ਦਿੱਤੀ ਹੈ ਜਿਸ ਤਹਿਤ ਸਿੱਖ ਪੰਥ ਕੋਲੋਂ ਸੁਝਾਅ ਮੰਗੇ ਗਏ ਹਨ ਅਤੇ ਸੁਝਾਅ ਭੇਜਣ ਵਾਸਤੇ ਈਮੇਲ ਅਤੇ ਵਟਸ ਐਪ ਨੰਬਰ ਵੀ ਜਾਰੀ ਕੀਤੇ ਗਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਦਿਸ਼ਾ ਵੱਲ ਪਹਿਲਾ ਕਦਮ ਪੁੱਟਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤੈਅ ਕੀਤੇ ਜਾਣ ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰਾ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪਰੈਲ ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।
ਐਡਵੋਕੇਟ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।
ਦੱਸਣਯੋਗ ਹੈ ਕਿ ਕਈ ਸਿੱਖ ਜਥੇਬੰਦੀਆਂ ਵੱਲੋਂ ਪਹਿਲਾਂ ਇਸ ਸਬੰਧੀ ਸਿੱਖ ਪੰਥ ਦੀ ਰਾਏ ਨਾਲ ਅਜਿਹੇ ਨਿਯਮ ਤਿਆਰ ਵੀ ਕੀਤੇ ਗਏ ਸਨ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਖਰੜਾ ਸੌਂਪਿਆ ਵੀ ਜਾ ਚੁੱਕਾ ਹੈ।
ਬੀਤੇ ਕੱਲ੍ਹ ਇਸ ਮੁੱਦੇ ਸਮੇਤ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਅੰਦਰ ਅਤੇ ਬਾਹਰ ਦੋਵੇਂ ਥਾਵਾਂ ’ਤੇ ਸਿੱਖ ਜਥੇਬੰਦੀਆਂ ਵੱਲੋਂ ਧਰਨੇ ਵੀ ਦਿੱਤੇ ਗਏ ਸਨ।

Advertisement

Advertisement